ਪੇਸ਼ਾਵਰ (ਭਾਸ਼ਾ)- ਅੱਤਵਾਦੀਆਂ ਨੇ ਸ਼ੁੱਕਰਵਾਰ ਨੂੰ ਅਸ਼ਾਂਤ ਉੱਤਰ-ਪੱਛਮੀ ਪਾਕਿਸਤਾਨ ਵਿਚ ਡਿਊਟੀ ਤੋਂ ਘਰ ਪਰਤ ਰਹੇ ਜੱਜਾਂ ਦੇ ਕਾਫਲੇ 'ਤੇ ਹਮਲਾ ਕਰ ਦਿੱਤਾ। ਇਹ ਜਾਣਕਾਰੀ ਸਥਾਨਕ ਪੁਲਸ ਨੇ ਦਿੱਤੀ। ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ 'ਚ ਟਾਂਕ ਜ਼ਿਲੇ ਦੀਆਂ ਅਦਾਲਤਾਂ 'ਚ ਜਦੋਂ ਜੱਜਾਂ ਦਾ ਕਾਫਲਾ ਡਿਊਟੀ ਤੋਂ ਬਾਅਦ ਆਪਣੇ ਘਰਾਂ ਨੂੰ ਜਾ ਰਿਹਾ ਸੀ ਤਾਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਹਥਿਆਰਬੰਦ ਅੱਤਵਾਦੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਜੰਗ ਦੀ ਆਹਟ; ਅਮਰੀਕਾ ਨੇ ਪੱਛਮੀ ਏਸ਼ੀਆ 'ਚ ਤਾਇਨਾਤ ਕੀਤੇ 12 ਜੰਗੀ ਜਹਾਜ਼ ਤੇ 4000 ਸੈਨਿਕ
ਇਸ ਹਮਲੇ ਵਿਚ ਕਿਸੇ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਟੈਂਕ-ਡੀਆਈ ਖਾਨ ਰੋਡ 'ਤੇ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ। ਨੈਸ਼ਨਲ ਅਸੈਂਬਲੀ 'ਚ ਪੇਸ਼ ਕੀਤੀ ਗਈ ਗ੍ਰਹਿ ਮੰਤਰਾਲੇ ਦੀ ਰਿਪੋਰਟ ਮੁਤਾਬਕ ਪਾਕਿਸਤਾਨ 'ਚ ਸਾਲ 2023 'ਚ 1,514 ਅੱਤਵਾਦੀ ਹਮਲੇ ਹੋਏ, ਜਿਨ੍ਹਾਂ 'ਚ 2,922 ਲੋਕ ਮਾਰੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਏਅਰ ਇੰਡੀਆ ਨੇ 8 ਅਗਸਤ ਤਕ ਰੋਕੀਆਂ ਇਜ਼ਰਾਇਲ ਦੀਆਂ ਉਡਾਣਾਂ
NEXT STORY