ਲੰਡਨ- ਪੰਜਾਬ ਪੁਲਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ 'ਤੇ ਕੀਤੀ ਸਖ਼ਤ ਕਾਰਵਾਈ ਤੋਂ ਬਾਅਦ ਵਿਦੇਸ਼ਾਂ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਪਹਿਲਾਂ ਲੰਡਨ ਅਤੇ ਹੁਣ ਸੇਨ ਫ੍ਰਾਂਸਿਸਕੋ ਅਮਰੀਕਾ ਵਿਚ ਸਥਿਤ ਭਾਰਤੀ ਅੰਬੈਸੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅੰਬੈਸੀ ਸਟਾਫ਼ ਵਿੱਚ ਡਰ ਦਾ ਮਾਹੌਲ ਅਤੇ ਹੁੱਲੜਬਾਜ਼ਾਂ ਲਈ ਪੁਲਸ ਦਾ ਵਤੀਰਾ ਨਰਮ ਦਿੱਖ ਰਿਹਾ ਹੈ।
ਇਹ ਵੀ ਪੜ੍ਹੋ: ਬ੍ਰਿਟੇਨ ਨੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ 'ਗੰਭੀਰਤਾ' ਨਾਲ ਲੈਣ ਦਾ ਲਿਆ ਸੰਕਲਪ
ਸੇਨ ਫ੍ਰਾਂਸਿਸਕੋ ਵਿੱਚ ਸਥਿਤ ਭਾਰਤੀ ਅੰਬੈਸੀ 'ਤੇ ਖਾਲਿਸਤਾਨ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਰੋਸ ਵਿੱਚ ਆਏ ਲੋਕਾਂ ਨੇ ਅੰਬੈਸੀ ਦੇ ਸ਼ੀਸ਼ੇ ਭੰਨ ਦਿੱਤੇ, ਜਿਸ ਕਾਰਨ ਸਟਾਫ਼ ਨੂੰ ਭੱਜ ਕੇ ਆਪਣੀ ਜਾਨ ਬਚਾਉਣੀ ਪਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਅਤੇ ਖਾਲਿਸਤਾਨ ਪੱਖੀ ਨਾਅਰੇ ਲਗਾ ਰਹੇ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਐਤਵਾਰ ਸ਼ਾਮ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਉੱਪਰ ਲਹਿਰਾਏ ਗਏ ਤਿਰੰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ: ਲੰਡਨ 'ਚ ਭਾਰਤੀ ਹਾਈ ਕਮਿਸ਼ਨ ਤੋਂ ਤਿਰੰਗਾ ਉਤਾਰਨ ਦੇ ਮਾਮਲੇ 'ਚ ਇੱਕ ਵਿਅਕਤੀ ਗ੍ਰਿਫ਼ਤਾਰ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਆਸਟ੍ਰੇਲੀਆ ਦਾ ਸਾਬਕਾ ਫ਼ੌਜੀ ਅਫਗਾਨਿਸਤਾਨ 'ਚ ਕਥਿਤ ਯੁੱਧ ਅਪਰਾਧ ਦੇ ਦੋਸ਼ 'ਚ ਗ੍ਰਿਫ਼ਤਾਰ
NEXT STORY