ਪੇਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਤੜਕਸਾਰ ਇੱਕ ਪੁਲਸ ਚੌਕੀ 'ਤੇ ਕੀਤੇ ਗਏ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਹੋਈ ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ।
ਪੁਲਸ ਅਧਿਕਾਰੀਆਂ ਅਨੁਸਾਰ, ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਬੰਨੂ ਜ਼ਿਲ੍ਹੇ ਦੀ ਮਜ਼ਾਂਗਾ ਪੁਲਿਸ ਚੌਕੀ 'ਤੇ ਹਮਲਾ ਬੋਲਿਆ ਸੀ। ਪਾਕਿਸਤਾਨੀ ਅਖ਼ਬਾਰ 'ਡਾਨ' ਦੀ ਰਿਪੋਰਟ ਮੁਤਾਬਕ, ਦੋਵਾਂ ਪੱਖਾਂ ਵਿਚਾਲੇ ਭਿਆਨਕ ਗੋਲੀਬਾਰੀ ਹੋਈ। ਜ਼ਖ਼ਮੀ ਹੋਏ ਅੱਤਵਾਦੀਆਂ ਨੂੰ ਉਨ੍ਹਾਂ ਦੇ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਭਜਾ ਕੇ ਲੈ ਗਏ। ਘਟਨਾ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਸ਼ੁਰੂ ਕਰ ਦਿੱਤੀ ਹੈ।
ਇਸ ਹਮਲੇ ਵਿੱਚ ਇੱਕ ਪੁਲਸ ਕਾਂਸਟੇਬਲ ਮਾਮੂਲੀ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਉਸਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਪੁਲਸ ਨੇ ਮੌਕੇ ਤੋਂ ਮੈਗਜ਼ੀਨ, ਹੱਥਗੋਲੇ ਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ।
ਗੌਰਤਲਬ ਹੈ ਕਿ ਪੁਲਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਹੀ ਖੈਬਰ ਪਖਤੂਨਖਵਾ ਸੂਬੇ ਵਿੱਚ ਹੋਈਆਂ ਵੱਖ-ਵੱਖ ਹਿੰਸਕ ਘਟਨਾਵਾਂ ਵਿੱਚ 115 ਤੋਂ ਵੱਧ ਸੁਰੱਖਿਆ ਕਰਮੀ ਅਤੇ 85 ਅੱਤਵਾਦੀ ਮਾਰੇ ਜਾ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ ਨੂੰ ਮਾਰਨ ਦਾ ਕੀਤਾ ਦਾਅਵਾ
NEXT STORY