ਪੇਸ਼ਾਵਰ (ਭਾਸ਼ਾ) : ਪੁਲਸ ਨੇ ਦੱਸਿਆ ਕਿ ਸੋਮਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇੱਕ ਪੁਲਸ ਚੌਕੀ 'ਤੇ ਹੋਏ ਅੱਤਵਾਦੀ ਹਮਲੇ 'ਚ ਇੱਕ ਪੁਲਸ ਮੁਲਾਜ਼ਮ ਮਾਰਿਆ ਗਿਆ ਤੇ ਇੱਕ ਨੀਮ ਫੌਜੀ ਜਵਾਨ ਜ਼ਖਮੀ ਹੋ ਗਿਆ।
ਪੁਲਸ ਦੇ ਅਨੁਸਾਰ, ਕੋਹਾਟ ਜ਼ਿਲ੍ਹੇ ਦੇ ਦਾਰਾ ਆਦਮ ਖੇਲ 'ਚ ਟੋਰ ਛੱਪਰ ਪੁਲਸ ਚੌਕੀ 'ਤੇ ਅਣਪਛਾਤੇ ਹਮਲਾਵਰਾਂ ਨੇ ਰਾਤ 1 ਵਜੇ ਦੇ ਕਰੀਬ ਕਈ ਪਾਸਿਆਂ ਤੋਂ ਗੋਲੀਬਾਰੀ ਕੀਤੀ। ਕੋਹਾਟ ਜ਼ਿਲ੍ਹਾ ਪੁਲਸ ਅਧਿਕਾਰੀ ਜ਼ਾਹਿਦੁੱਲਾ ਖਾਨ ਨੇ ਕਿਹਾ ਕਿ ਪੁਲਸ ਤੇ ਹਮਲਾਵਰਾਂ ਵਿਚਕਾਰ ਢਾਈ ਘੰਟੇ ਚੱਲੀ ਗੋਲੀਬਾਰੀ 'ਚ ਇੱਕ ਪੁਲਸ ਮੁਲਾਜ਼ਮ ਮਾਰਿਆ ਗਿਆ ਤੇ ਇੱਕ ਸਿਪਾਹੀ ਜ਼ਖਮੀ ਹੋ ਗਿਆ। ਜ਼ਾਹਿਦੁੱਲਾ ਨੇ ਕਿਹਾ ਕਿ ਹਮਲਾਵਰਾਂ ਦਾ ਨਿਸ਼ਾਨਾ ਚੌਕੀ 'ਤੇ ਕਬਜ਼ਾ ਕਰਨਾ ਸੀ, ਪਰ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਨੇ ਤਿੰਨ ਵਿਸਫੋਟਕ ਯੰਤਰ ਜ਼ਬਤ ਕੀਤੇ ਹਨ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਖੈਬਰ ਪਖਤੂਨਖਵਾ ਦੇ ਰਾਜਪਾਲ ਫੈਜ਼ਲ ਕਰੀਮ ਕੁੰਡੀ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਜ਼ਖਮੀ ਨੀਮ ਫੌਜੀ ਜਵਾਨ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਹ ਹਮਲਾ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਦੁਆਰਾ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਸਿਪਾਹੀ ਦੇ ਮਾਰੇ ਜਾਣ ਅਤੇ ਇੱਕ ਹੋਰ ਦੇ ਜ਼ਖਮੀ ਹੋਣ ਤੋਂ ਇੱਕ ਦਿਨ ਬਾਅਦ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ! ਅਧਿਕਾਰੀਆਂ ਵੱਲੋਂ ਐਡਵਾਈਜ਼ਰੀ ਜਾਰੀ
NEXT STORY