ਪੇਸ਼ਾਵਰ— ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇਕ ਪੁਲਸ ਸਟੇਸ਼ਨ 'ਤੇ ਅੱਤਵਾਦੀਆਂ ਦੇ ਹਮਲੇ 'ਚ ਚਾਰ ਪੁਲਸ ਕਰਮਚਾਰੀਆਂ ਸਮੇਤ ਸੱਤ ਲੋਕ ਜ਼ਖਮੀ ਹੋ ਗਏ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਮਲਾ ਕੇ. ਪੀ. ਕੇ. ਸੂਬੇ ਦੇ ਕੋਹਾਟ ਜ਼ਿਲੇ 'ਚ ਮੰਗਲਵਾਰ ਰਾਤ ਨੂੰ ਹੋਇਆ ਜਦੋਂ ਅੱਤਵਾਦੀਆਂ ਨੇ ਬਿਲਾਤੁੰਗ ਪੁਲਸ ਸਟੇਸ਼ਨ 'ਤੇ ਗ੍ਰਨੇਡ ਸੁੱਟਿਆ, ਜਿਸ ਨਾਲ ਕੰਪਲੈਕਸ 'ਚ ਮੌਜੂਦ ਲੋਕ ਜ਼ਖਮੀ ਹੋ ਗਏ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਅੱਤਵਾਦੀਆਂ ਨੇ ਪੁਲਸ ਸਟੇਸ਼ਨ 'ਤੇ ਇੱਕ ਗ੍ਰਨੇਡ ਸੁੱਟਿਆ, ਜਿਸ ਵਿੱਚ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਚਾਰ ਪੁਲਸ ਕਰਮਚਾਰੀ ਸ਼ਾਮਲ ਹਨ।" ਉਨ੍ਹਾਂ ਕਿਹਾ ਕਿ ਪੁਲਸ ਸਟੇਸ਼ਨ 'ਤੇ ਹਮਲੇ ਤੋਂ ਬਾਅਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਹੁਣ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਕ ਹੋਰ ਘਟਨਾ 'ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਖੈਬਰ ਪਖਤੂਨਖਵਾ ਸੂਬੇ ਦੇ ਗੋਦਾਰ ਇਲਾਕੇ 'ਚ ਇਕ ਫਰੰਟੀਅਰ ਚੈੱਕ ਪੋਸਟ 'ਤੇ ਹਮਲਾ ਕਰ ਦਿੱਤਾ ਜਿਸ 'ਚ ਇੱਕ ਜਵਾਨ ਦੀ ਮੌਤ ਅਤੇ ਇੱਕ ਹੋਰ ਜ਼ਖਮੀ ਹੋ ਗਿਆ।
ਹੈਰਾਨੀਜਨਕ! ਪਾਕਿਸਤਾਨ 'ਚ ਔਰਤ ਨੇ ਇਕੱਠੇ 6 ਬੱਚਿਆਂ ਨੂੰ ਦਿੱਤਾ ਜਨਮ
NEXT STORY