ਪੇਸ਼ਾਵਰ,(ਪੀਟੀਆਈ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਇੱਕ ਪੁਲਸ ਵੈਨ 'ਤੇ ਹਮਲੇ ਤੋਂ ਬਾਅਦ ਪੁਲਸ ਅਤੇ ਅੱਤਵਾਦੀਆਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਬਰਗੀ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖਾਨ ਖੇਲ ਪਿੰਡ ਨੇੜੇ ਅੱਤਵਾਦੀਆਂ ਨੇ ਪੁਲਸ ਦੀ ਇੱਕ ਮੋਬਾਈਲ ਵੈਨ 'ਤੇ ਹਮਲਾ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਦਾ ਲਾਹੌਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ; 465 'ਤੇ ਪੁੱਜਿਆ AQI
ਜਦੋਂ ਇਹ ਹਮਲਾ ਹੋਇਆ, ਤਾਂ ਵੈਨ ਵਿੱਚ ਐਸ.ਐਚ.ਓ. ਸ਼ਾਕਿਰ ਖਾਨ ਸਮੇਤ ਚਾਰ ਪੁਲਸ ਮੁਲਾਜ਼ਮ ਸਵਾਰ ਸਨ। ਇਸ ਗੋਲੀਬਾਰੀ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ, ਜਦਕਿ ਚਾਰੇ ਪੁਲਸ ਮੁਲਾਜ਼ਮ ਸੁਰੱਖਿਅਤ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ਦਾ ਲਾਹੌਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ; 465 'ਤੇ ਪੁੱਜਿਆ AQI
NEXT STORY