ਕਾਬੁਲ— ਅਫਗਾਨਿਸਤਾਨ ਦੇ ਪੱਛਮੀ ਸ਼ਹਿਰ ਹੇਰਾਤ ਦੇ ਇਕ ਸ਼ੀਆ ਮਸਜਿਦ ਵਿਚ ਐਤਵਾਰ ਨੂੰ ਬੰਬ ਧਮਾਕਾ ਹੋਇਆ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖਮੀ ਹੋ ਗਏ। ਪੁਲਸ ਦੇ ਬੁਲਾਰੇ ਅਬਦੁੱਲ ਵਲੀਜ਼ਾਦਾ ਨੇ ਦੱਸਿਆ ਕਿ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਦੋ ਆਤਮਘਾਤੀ ਹਮਲਾਵਰਾਂ ਨੇ ਮਸਜਿਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਅੰਦਰ ਜਾਣ ਤੋਂ ਪਹਿਲਾਂ ਹੀ ਸੁਰੱਖਿਆ ਗਾਰਡ ਵਲੋਂ ਇਕ ਨੂੰ ਗੋਲੀ ਮਾਰ ਦਿੱਤੀ ਗਈ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਸ ਮੁਤਾਬਕ ਇਸ ਤਰ੍ਹਾਂ ਦੇ ਹਮਲੇ ਇਸਲਾਮਿਕ ਸਟੇਟ ਦਾ ਸੰਗਠਨ ਹੀ ਕਰਦਾ ਹੈ।
ਜਲਵਾਯੂ ਪਰਿਵਰਤਨ ਬਾਰੇ ਚਿਤਾਵਨੀ ਦੇਣ ਲਈ ਮਨਾਇਆ ਗਿਆ 'ਅਰਥ ਆਵਰ'
NEXT STORY