ਇਟਲੀ (ਕੈਂਥ) : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਐੱਨ. ਆਰ. ਆਈ. ਵਿੰਗ ਇਟਲੀ ਵੱਲੋਂ ਪੁਰਜ਼ੋਰ ਨਿੰਦਾ ਕਰਦਿਆਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਇਟਲੀ ਇਕਾਈ ਦੇ ਪ੍ਰਧਾਨ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਸਾਬੀ ਕਾਲਰੂ ਆਦਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ-ਇੱਕ ਵਰਕਰ ਸੁਖਬੀਰ ਸਿੰਘ ਬਾਦਲ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹਾ ਹੈ।
ਇਹ ਵੀ ਪੜ੍ਹੋ : ਅਮਰੀਕਾ ਨੂੰ ਵੱਡਾ ਝਟਕਾ ! ਜੰਗ ਦੌਰਾਨ 3 ਮਹੀਨਿਆਂ ’ਚ ਗੁਆਏ 45 ਰੀਪਰ ਡਰੋਨ, 1.3 ਅਰਬ ਡਾਲਰ ਦਾ ਨੁਕਸਾਨ
ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਦਿਨ-ਰਾਤ ਹਰ ਵੇਲੇ ਆਵਾਜ਼ ਬੁਲੰਦ ਕਰਦੇ ਹਨ, ਇਹੋ ਜਿਹੀਆਂ ਘਨਾਉਣੀਆਂ ਹਰਕਤਾਂ ਦੇ ਨਾਲ ਹੱਕ ਅਤੇ ਸੱਚ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕੇਗਾ। ਪਹਿਲਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਾ ਸਾਹਿਬ ਦੀ ਪਾਲਣਾ ਕਰਦਿਆਂ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੀ, ਉਦੋਂ ਵੀ ਉਨ੍ਹਾਂ ਤੇ ਜਾਨਲੇਵਾ ਹਮਲਾ ਹੋਇਆ ਸੀ ਪਰ ਗੁਰੂ ਸਾਹਿਬ ਹਮੇਸ਼ਾ ਸੁਖਬੀਰ ਸਿੰਘ ਬਾਦਲ ਦੇ ਅੰਗ ਸੰਗ ਹਨ, ਉਨ੍ਹਾਂ ਦੇ ਨਾਲ ਹਨ ਅਤੇ ਹਮੇਸ਼ਾ ਨਾਲ ਰਹਿਣਗੇ। ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਹੋ ਰਹੇ ਹਮਲਿਆਂ ਦੀ ਜਾਂਚ ਕਰਵਾਈ ਜਾਵੇ ਅਤੇ ਪ੍ਰਧਾਨ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਰੰਪ ਦੇ ਸਲਾਹਕਾਰ ਨੇ ਮੁੜ ਦਿੱਤੀ ਧਮਕੀ, ਕਿਹਾ-ਭਾਰਤ ਸਾਡੀ ਰਡਾਰ ’ਤੇ
NEXT STORY