ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵਾਂਸ (JD Vance) ਦੇ ਓਹੀਓ ਸਥਿਤ ਨਿਵਾਸ 'ਤੇ ਦੇਰ ਰਾਤ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿਨਸਿਨਾਟੀ ਦੇ ਈਸਟ ਵਾਲਨਟ ਹਿਲਸ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ਘਰ 'ਤੇ ਹੋਏ ਇਸ ਹਮਲੇ ਦੌਰਾਨ ਕਈ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਸ ਘਟਨਾ ਤੋਂ ਬਾਅਦ ਸੀਕਰੇਟ ਸਰਵਿਸ ਅਤੇ ਸਥਾਨਕ ਪੁਲਿਸ ਨੇ ਤੁਰੰਤ ਮੋਰਚਾ ਸੰਭਾਲ ਲਿਆ ਹੈ।
ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਦੇ ਸਮੇਂ ਉਪ-ਰਾਸ਼ਟਰਪਤੀ ਵਾਂਸ ਅਤੇ ਉਨ੍ਹਾਂ ਦਾ ਪਰਿਵਾਰ ਘਰ ਵਿੱਚ ਮੌਜੂਦ ਨਹੀਂ ਸੀ। ਅਧਿਕਾਰੀਆਂ ਦੀ ਸ਼ੁਰੂਆਤੀ ਜਾਂਚ ਮੁਤਾਬਕ ਕੋਈ ਵੀ ਵਿਅਕਤੀ ਘਰ ਦੇ ਅੰਦਰ ਦਾਖਲ ਹੋਣ ਵਿੱਚ ਸਫਲ ਨਹੀਂ ਹੋ ਸਕਿਆ। ਦੱਸਿਆ ਜਾ ਰਿਹਾ ਹੈ ਕਿ ਜੇਡੀ ਵਾਂਸ ਉਸ ਸਮੇਂ ਸਿਨਸਿਨਾਟੀ ਵਿੱਚ ਹੀ ਸਨ ਪਰ ਉਹ ਇੱਕ ਸੁਰੱਖਿਅਤ ਵੀਡੀਓ ਕਾਨਫਰੰਸ ਰਾਹੀਂ ਵੈਨੇਜ਼ੁਏਲਾ ਵਿੱਚ ਚੱਲ ਰਹੇ ਅਮਰੀਕੀ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ।
ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦੇ ਹੋਏ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਹਾਲਾਂਕਿ ਅਜੇ ਤੱਕ ਉਸ 'ਤੇ ਲਗਾਏ ਗਏ ਦੋਸ਼ਾਂ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਗਈ। ਸਥਾਨਕ ਪੁਲਸ ਅਤੇ ਸੀਕਰੇਟ ਸਰਵਿਸ ਦੇ ਕਰਮਚਾਰੀ ਘਰ ਦੇ ਅੰਦਰ ਜਾਂਚ ਕਰਦੇ ਦੇਖੇ ਗਏ ਹਨ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਪਹਿਲਾਂ ਹੀ ਨਵੇਂ ਸਾਲ ਦੇ ਮੌਕੇ 'ਤੇ ਇਲਾਕੇ ਵਿੱਚ ਸੁਰੱਖਿਆ ਵਧਾਈ ਗਈ ਸੀ ਅਤੇ ਵਾਂਸ ਦੇ ਘਰ ਦੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਚੈਕ ਪੁਆਇੰਟ ਬਣਾਏ ਗਏ ਸਨ। ਵਾਂਸ ਦੇ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਵਧਦੀਆਂ ਸੁਰੱਖਿਆ ਚਿੰਤਾਵਾਂ ਕਾਰਨ ਪ੍ਰਸ਼ਾਸਨ ਨੇ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਦੇ ਇਕੱਠੇ ਰਹਿਣ ਦੇ ਸਮੇਂ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਫਰਾਂਸ ਦੀ ਪਹਿਲੀ ਮਹਿਲਾ ਬ੍ਰਿਜਿਟ ਮੈਕਰੋਨ ਦੇ ਆਨਲਾਈਨ ਉਤਪੀੜਨ ਮਾਮਲੇ 'ਚ 10 ਲੋਕ ਦੋਸ਼ੀ ਕਰਾਰ
NEXT STORY