ਕਾਬੁਲ (ਵਾਰਤਾ)— ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਹੋਟਲ ਇੰਟਰਕੌਂਟੀਨੈਂਟਲ 'ਤੇ ਹਮਲਾ ਕਰਨ ਵਾਲੇ ਬੰਦੂਕਧਾਰੀਆਂ ਵਿਚੋਂ ਬਚੇ ਇਕ ਹਮਲਾਵਰ ਨੂੰ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਢੇਰ ਕਰ ਦਿੱਤਾ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਖਤਮ ਹੋ ਗਈ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰਾ ਨਜ਼ੀਬ ਦਾਨਿਸ਼ ਨੇ ਦੱਸਿਆ ਕਿ ਸੁਰੱਖਿਆ ਬਲ ਨੇ ਐਤਵਾਰ ਸਵੇਰੇ ਚਲਾਈ ਗਈ ਵਿਸ਼ੇਸ਼ ਮੁਹਿੰਮ ਵਿਚ ਅਖੀਰੀ ਹਮਲਾਵਰ ਨੂੰ ਵੀ ਮਾਰ ਦਿੱਤਾ ਅਤੇ ਇਸ ਦੇ ਨਾਲ ਹੀ ਇਹ ਮੁਹਿੰਮ ਪੂਰੀ ਹੋ ਗਈ ਹੈ। ਕੱਲ ਰਾਤ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ ਦੋ ਹਮਲਾਵਰ ਮਾਰੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਇਸ ਹਮਲੇ ਵਿਚ 5 ਲੋਕ ਮਾਰੇ ਗਏ ਅਤੇ 6 ਹੋਰ ਜ਼ਖਮੀ ਹੋਏ ਹਨ। ਉਨ੍ਹਾਂ ਮੁਤਾਬਕ ਹੋਟਲ ਵਿਚ ਮੌਜੂਦ 41 ਵਿਦੇਸ਼ੀ ਨਾਗਰਿਕਾਂ ਸਮੇਤ 153 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਕੈਨੇਡਾ ਦੇ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦੇ ਦਾਖਲੇ 'ਤੇ ਰੋਕ ਦਾ ਫੈਸਲਾ ਕਾਨੂੰਨੀ ਨਹੀਂ
NEXT STORY