ਇੰਟਰਨੈਸ਼ਨਲ ਡੈਸਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਬ੍ਰਿਟੇਨ ਅਤੇ ਆਇਰਲੈਂਡ ਦੇ 6 ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਨੇ ਇੱਥੇ ਚੈਥਮ ਹਾਊਸ ਥਿੰਕ ਟੈਂਕ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਹਿੱਸਾ ਲਿਆ ਪਰ ਇਸ ਪ੍ਰੋਗਰਾਮ ਤੋਂ ਬਾਅਦ ਜਿਵੇਂ ਹੀ ਉਹ ਆਪਣੀ ਕਾਰ ਵੱਲ ਵਧੇ, ਉਥੇ ਪਹਿਲਾਂ ਤੋਂ ਹੀ ਪ੍ਰਦਰਸ਼ਨ ਕਰ ਰਹੇ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਦੇਖ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਬ੍ਰਿਟੇਨ ਅਤੇ ਆਇਰਲੈਂਡ ਦੀ ਯਾਤਰਾ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਲੰਡਨ ਦੇ ਚੈਥਮ ਹਾਊਸ ਥਿੰਕ ਟੈਂਕ ਵਿੱਚ ਦੁਨੀਆ 'ਚ ਭਾਰਤ ਦੇ ਉਭਾਰ ਅਤੇ ਭੂਮਿਕਾ ਬਾਰੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਸ਼ਮੀਰ, ਪਰਸਪਰ ਟੈਰਿਫ ਅਤੇ ਰਾਸ਼ਟਰਪਤੀ ਟਰੰਪ ਦੀਆਂ ਨੀਤੀਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਪਰ ਜਿਵੇਂ ਹੀ ਉਹ ਇਸ ਪ੍ਰੋਗਰਾਮ ਤੋਂ ਬਾਅਦ ਇਮਾਰਤ ਵਿੱਚੋਂ ਬਾਹਰ ਆਏ ਤਾਂ ਖਾਲਿਸਤਾਨੀ ਝੰਡੇ ਲੈ ਕੇ ਉਥੇ ਮੌਜੂਦ ਸਮਰਥਕ ਪਹਿਲਾਂ ਹੀ ਨਾਅਰੇਬਾਜ਼ੀ ਕਰ ਰਹੇ ਸਨ। ਜਿਵੇਂ ਹੀ ਜੈਸ਼ੰਕਰ ਆਪਣੀ ਕਾਰ ਵੱਲ ਵਧੇ, ਇੱਕ ਖਾਲਿਸਤਾਨੀ ਪ੍ਰਦਰਸ਼ਨਕਾਰੀ ਨੇ ਭੱਜ ਕੇ ਉਨ੍ਹਾਂ ਦੀ ਕਾਰ ਦਾ ਰਸਤਾ ਰੋਕ ਲਿਆ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਥੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਉਕਤ ਪ੍ਰਦਰਸ਼ਨਕਾਰੀ ਨੂੰ ਉਥੋਂ ਹਟਾ ਦਿੱਤਾ। ਇਸ ਦੌਰਾਨ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਤਿਰੰਗਾ ਵੀ ਪਾੜਿਆ।
ਜਾਣਕਾਰੀ ਮੁਤਾਬਕ, ਯੂਨਾਈਟਿਡ ਕਿੰਗਡਮ ਦੀ ਆਪਣੀ ਚੱਲ ਰਹੀ ਯਾਤਰਾ ਦੌਰਾਨ ਜੈਸ਼ੰਕਰ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਵਿਦੇਸ਼ ਸਕੱਤਰ ਡੇਵਿਡ ਲੈਮੀ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੰਗਲਵਾਰ ਨੂੰ ਯੂਕੇ ਦੇ ਗ੍ਰਹਿ ਸਕੱਤਰ ਯਵੇਟ ਕੂਪਰ ਨਾਲ ਆਪਣੀ ਮੁਲਾਕਾਤ ਵਿੱਚ ਜੈਸ਼ੰਕਰ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਤਸਕਰੀ ਅਤੇ ਕੱਟੜਪੰਥ ਦਾ ਮੁਕਾਬਲਾ ਕਰਨ ਲਈ ਭਾਰਤ ਅਤੇ ਯੂਕੇ ਦਰਮਿਆਨ ਪ੍ਰਤਿਭਾ ਦੇ ਪ੍ਰਵਾਹ ਅਤੇ ਸਾਂਝੇ ਯਤਨਾਂ ਵਰਗੇ ਖੇਤਰਾਂ 'ਤੇ ਚਰਚਾ ਕੀਤੀ।
ਇਹ ਵੀ ਪੜ੍ਹੋ : ਮੁੰਬਈ 'ਚ ਇੱਥੇ ਖੁੱਲ੍ਹੇਗਾ Tesla ਦਾ ਪਹਿਲਾ ਸ਼ੋਅਰੂਮ, ਕੰਪਨੀ ਹਰ ਮਹੀਨੇ ਚੁਕਾਏਗੀ 35 ਲੱਖ ਰੁਪਏ ਦਾ ਕਿਰਾਇਆ
ਭਾਰਤੀ ਹਾਈ ਕਮਿਸ਼ਨ ਨੇ ਪ੍ਰਗਟਾਈ ਚਿੰਤਾ
ਜਾਣਕਾਰੀ ਮੁਤਾਬਕ, ਖਾਲਿਸਤਾਨ ਪੱਖੀ ਕੱਟੜਪੰਥੀਆਂ ਦਾ ਇੱਕ ਗਰੁੱਪ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਇਕੱਠਾ ਹੋਇਆ ਸੀ। ਉਨ੍ਹਾਂ ਨੇ ਇਸ ਤੋਂ ਪਹਿਲਾਂ ਲੰਡਨ ਦੇ ਹੈਰੋ ਟਾਊਨ ਵਿੱਚ ਇੱਕ ਸਿਨੇਮਾ ਹਾਲ ਵਿੱਚ ਵੀ ਧਾਵਾ ਬੋਲਿਆ ਸੀ ਅਤੇ ਕੰਗਨਾ ਰਣੌਤ ਸਟਾਰਰ ਫਿਲਮ 'ਐਮਰਜੈਂਸੀ' ਦੀ ਸਕ੍ਰੀਨਿੰਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਯੂਕੇ ਦੇ ਕੁਝ ਸਿਨੇਮਾਘਰਾਂ ਵਿੱਚ ਐਮਰਜੈਂਸੀ ਦੀ ਸਕ੍ਰੀਨਿੰਗ ਵਿੱਚ ਖਾਲਿਸਤਾਨੀ ਤਾਕਤਾਂ ਦੁਆਰਾ ਗੜਬੜੀ ਬਾਰੇ ਪੁੱਛੇ ਜਾਣ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਸੀ ਕਿ ਅਸੀਂ ਹਿੰਸਕ ਪ੍ਰਦਰਸ਼ਨਾਂ ਦੀਆਂ ਘਟਨਾਵਾਂ ਅਤੇ ਭਾਰਤ ਵਿਰੋਧੀ ਅਨਸਰਾਂ ਦੁਆਰਾ ਡਰਾਉਣ-ਧਮਕਾਉਣ ਬਾਰੇ ਯੂਕੇ ਸਰਕਾਰ ਕੋਲ ਚਿੰਤਾਵਾਂ ਪ੍ਰਗਟ ਕਰਦੇ ਰਹਿੰਦੇ ਹਾਂ, ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਚੋਣਵੇਂ ਤੌਰ 'ਤੇ ਲਾਗੂ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।
ਜਾਇਸਵਾਲ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਯੂ. ਕੇ. ਪੱਖ ਜ਼ਿੰਮੇਵਾਰ ਲੋਕਾਂ ਖਿਲਾਫ ਬਣਦੀ ਕਾਰਵਾਈ ਕਰੇਗਾ। ਲੰਡਨ ਵਿੱਚ ਸਾਡਾ ਹਾਈ ਕਮਿਸ਼ਨ ਸਾਡੇ ਭਾਈਚਾਰੇ ਦੇ ਮੈਂਬਰਾਂ ਨਾਲ ਉਨ੍ਹਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਨਿਯਮਤ ਸੰਪਰਕ ਵਿੱਚ ਰਹਿੰਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਬ੍ਰਿਟੇਨ ਦਾ ਪੱਖ ਇਸ ਮਾਮਲੇ 'ਚ ਸਖਤ ਢੁਕਵੀਂ ਕਾਰਵਾਈ ਕਰੇਗਾ।
ਇਹ ਵੀ ਪੜ੍ਹੋ : EPFO: ਕੀ ਜ਼ਿਆਦਾ ਪੈਨਸ਼ਨ ਪਾਉਣ ਦੀ ਉਮੀਦ ਹੋਵੇਗੀ ਖ਼ਤਮ? 5 ਲੱਖ ਲੋਕਾਂ ਨੂੰ ਲੱਗ ਸਕਦਾ ਹੈ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
NEXT STORY