ਜਲੰਧਰ (ਮਹੇਸ਼)- ਇੰਗਲੈਂਡ ਦੇ ਸਲੋਹ ਹਲਕੇ ਤੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੇ ਭਾਰਤੀ ਕਿਸਾਨਾਂ ਦੇ ਵਿਰੋਧ ਤੋਂ ਕੁਝ ਨਹੀਂ ਸਿੱਖਿਆ, ਜਦਕਿ ਉਨ੍ਹਾਂ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਵਿਅਕਤੀਆਂ ਨੂੰ ਭਾਰਤ ਵਿਰੋਧੀ ਅੱਤਵਾਦੀ ਅਤੇ ਵੱਖਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ। ਉਹ ਪਿਛਲੇ ਇਕ ਸਾਲ ਤੋਂ ਗਲਤ ਹੱਥਕੰਡੇ ਵਰਤ ਕੇ ਮੇਰੇ ਵਰਗੇ ਲੋਕਾਂ ਨੂੰ ਬਦਨਾਮ ਕਰਨ ’ਚ ਰੁੱਝੇ ਹੋਏ ਹਨ, ਕਿਉਂਕਿ ਮੈਂ ਕਿਸਾਨਾਂ ਸਬੰਧੀ ਮਨੁੱਖੀ ਅਧਿਕਾਰਾਂ ਲਈ ਬੋਲਣ ਦੀ ਹਿੰਮਤ ਕੀਤੀ ਸੀ।
ਇਹ ਵੀ ਪੜ੍ਹੋ: ਨਾਈਜੀਰੀਆ 'ਚ ਕਿਸ਼ਤੀ ਪਲਟਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 26 ਲੋਕਾਂ ਦੀ ਮੌਤ
ਉਨ੍ਹਾਂ ਕਿਹਾ ਕਿ ਟਵੀਟ, ਟ੍ਰੋਲ ਫੈਕਟਰੀ ਅਤੇ ਜਾਅਲੀ ਅਕਾਉਂਟ ਉਨ੍ਹਾਂ ਲੋਕਾਂ ਨੂੰ ਚੁੱਪ ਨਹੀਂ ਕਰ ਸਕਣਗੇ, ਜੋ ਸੱਚਾਈ ਅਤੇ ਨਿਆਂ ਲਈ ਬੋਲਣਾ ਜ਼ਰੂਰੀ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਸਾਨੂੰ ਛੋਟੀ ਉਮਰ ਤੋਂ ਹੀ ਇਹੀ ਕਰਨਾ ਸਿਖਾਇਆ ਜਾਂਦਾ ਹੈ ਕਿ ਆਪਣੇ ਅਤੇ ਦੂਜਿਆਂ ਦੇ ਹੱਕਾਂ ਲਈ ਖੜ੍ਹੇ ਹੋਵੋ, ਸਭ ਦੀ ਬਿਹਤਰੀ ਲਈ ਕੰਮ ਕਰੋ।
ਇਹ ਵੀ ਪੜ੍ਹੋ: ਕੁਰਸੀ ਜਾਣ ਮਗਰੋਂ ਮੁੜ ਮੁਸੀਬਤ 'ਚ ਇਮਰਾਨ ਖ਼ਾਨ, ਇਸ ਮਾਮਲੇ 'ਚ ਜਾਂਚ ਸ਼ੁਰੂ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੋਵਿਡ ਲਾਕਡਾਊਨ ਕਾਰਨ ਸ਼ੰਘਾਈ ਬੰਦ, ਚੀਨ ਨੂੰ ਹੋ ਰਿਹਾ ਵੱਡਾ ਨੁਕਸਾਨ
NEXT STORY