ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਸ਼ਹਿਰ ਪਰਥ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਸਪਤਾਲ ਵਿਚ ਇਕ 12 ਸਾਲਾ ਕੁੜੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਇਹ ਮਾਮਲਾ ਸਾਹਮਣੇ ਆਉਣ ਦੇ ਬਾਅਦ ਪੁਲਸ ਹਰਕਤ ਵਿਚ ਆ ਗਈ ਹੈ। ਰਾਜ ਸਰਕਾਰ ਦੀਆਂ ਕਈ ਏਜੰਸੀਆਂ ਇਸ ਨਾਬਾਲਗ ਕੁੜੀ ਦੀ ਮਦਦ ਲਈ ਅੱਗੇ ਆਈਆਂ ਹਨ, ਜੋ ਸਿਰਫ 11 ਸਾਲ ਦੀ ਉਮਰ ਵਿਚ ਗਰਭਵਤੀ ਹੋ ਗਈ।
ਇਹ ਮੰਨਿਆ ਜਾ ਰਿਹਾ ਹੈ ਕਿ ਬੱਚੇ ਦਾ ਜਨਮ ਇਸੇ ਮਹੀਨੇ ਹੋਇਆ ਹੈ। ਕੁੜੀ ਦਾ ਨਾਮ ਪੱਛਮੀ ਆਸਟ੍ਰੇਲੀਆ ਵਿਚ ਸਭ ਤੋਂ ਛੋਟੀ ਉਮਰ ਵਿਚ ਮਾਂ ਬਣਨ ਦੇ ਤੌਰ 'ਤੇ ਰਜਿਸਟਰਡ ਕੀਤਾ ਗਿਆ ਹੈ। ਕਮਿਊਨਿਟੀ ਵਿਭਾਗਾਂ ਨੇ ਇਸ ਮਾਮਲੇ ਵਿਚ ਕੋਈ ਖਾਸ ਟਿੱਪਣੀ ਨਹੀਂ ਕੀਤੀ ਪਰ ਉਨ੍ਹਾਂ ਨੇ ਕਿਹਾ ਕਿ ਇਕ ਨਾਬਾਲਗ ਕੁੜੀ ਦੇ ਅਜਿਹੇ ਮਾਮਲੇ ਨਾਲ ਨਜਿੱਠਣ ਲਈ ਪ੍ਰੋਟੋਕੋਲ ਮੌਜੂਦ ਹਨ। ਵਿਭਾਗ ਮੁਤਾਬਕ ਲੋੜ ਮੁਤਾਬਕ ਮਾਮਲੇ ਨੂੰ ਅੱਗੇ ਦੀ ਜਾਂਚ ਲਈ ਪੱਛਮੀ ਆਸਟ੍ਰੇਲੀਆ ਪੁਲਸ ਕੋਲ ਭੇਜਿਆ ਜਾਵੇਗਾ। ਪੁਲਸ ਨੂੰ ਇਸ ਮਾਮਲੇ ਵਿਚ ਪੂਰੀ ਮਦਦ ਕੀਤੀ ਜਾਵੇਗੀ। ਸੁਰੱਖਿਆ ਕਾਰਨਾਂ ਕਾਰਨ ਕੁੜੀ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਵੈਨੇਜ਼ੁਏਲਾ ਪ੍ਰਦਰਸ਼ਨ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 26
NEXT STORY