ਬ੍ਰਿਸਬੇਨ (ਸਤਵਿੰਦਰ ਟੀਨੂੰ): ਭਾਰਤ ਸਰਕਾਰ ਦੁਆਰਾ ਲਿਆਂਦੇ ਗਏ ਖੇਤੀ ਸੰਬੰਧੀ ਤਿੰਨਾਂ ਕਾਨੂੰਨਾਂ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਇਹ ਸੰਘਰਸ਼ ਜੋ ਪੰਜਾਬ ਤੋਂ ਸ਼ੁਰੂ ਹੋਇਆ ਸੀ ਹੁਣ ਇਸ ਦੀ ਗੂੰਜ ਵਿਦੇਸ਼ ਵਿੱਚ ਵੀ ਸੁਣਾਈ ਦੇ ਰਹੀ ਹੈ। ਇਸ ਸੰਘਰਸ਼ ਵਿੱਚ ਦਾਨੀ ਸੱਜਣ ਦਿਲ ਖੋਲ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ। ਇਸ ਕੜੀ ਤਹਿਤ ਆਸਟ੍ਰੇਲੀਆ ਦੇ ਕੂਈਨਜਲੈਂਡ ਸੂਬੇ ਦੇ ਖੂਬਸੂਰਤ ਸ਼ਹਿਰ ਬ੍ਰਿਸਬੇਨ ਦੇ ਅਮੈਰੀਕਨ ਕਾਲਜ ਦੇ ਡਾਇਰੈਕਟਰ ਡਾਕਟਰ ਬਰਨਾਰਡ ਮਲਿਕ ਨੇ ਇੱਕ ਬਹੁਤ ਹੀ ਅਹਿਮ ਐਲਾਨ ਕੀਤਾ।
ਉਹਨਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਸ਼ਹੀਦ ਪਰਿਵਾਰ ਦੇ ਬੱਚਿਆਂ ਨੂੰ ਉਹ ਬਿਲਕੁਲ ਮੁਫਤ ਸਿੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਾਲਜ ਵਿੱਚ ਬਿਜ਼ਨੈੱਸ, ਕਮਰਸ਼ੀਅਲ ਕੁੱਕਰੀ, ਲੀਡਰਸ਼ਿਪ ਅਤੇ ਆਟੋਮੋਟਿਵ ਦੀ ਪੜ੍ਹਾਈ ਕਰਾਈ ਜਾਂਦੀ ਹੈ। ਇਹਨਾਂ ਕਿੱਤਾ ਮੁਖੀ ਕੋਰਸਾਂ ਵਿੱਚ ਵਿੱਚ ਸ਼ਹੀਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਪੜ੍ਹਾਈ ਦਿੱਤੀ ਜਾਵੇਗੀ। ਡਾਕਟਰ ਬਰਨਾਰਡ ਮਲਿਕ ਦੇ ਇਸ ਸਹਿਯੋਗ ਲਈ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਇੰਡੋਨੇਸ਼ੀਆ ਵਿਚ ਜ਼ਮੀਨ ਖਿਸਕਣ ਕਾਰਨ 13 ਲੋਕਾਂ ਦੀ ਮੌਤ
NEXT STORY