ਸਿਡਨੀ (ਸਨੀ ਚਾਂਦਪੁਰੀ): ਕੋਰੋਨਾਵਾਇਰਸ ਦੇ ਕਾਰਨ ਆਸਟ੍ਰੇਲੀਆ ਵਿੱਚ ਹਰ ਪਾਸੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਹੋ ਜਿਹੇ ਸਮੇਂ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਵਿਵਾਦਤ ਅਤੇ ਸ਼ਰਮਨਾਕ ਬਿਆਨ ਨਾਲ ਭਾਰਤੀ ਭਾਈਚਾਰੇ ਨੂੰ ਬੜੀ ਡੂੰਘੀ ਸੱਟ ਵੱਜੀ ਅਤੇ ਉਹਨਾਂ ਪ੍ਰਧਾਨ ਮੰਤਰੀ ਦੇ ਇਸ ਬਿਆਨ ਜਿਸ ਵਿੱਚ ਉਹਨਾਂ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮਦਦ ਨਹੀਂ ਕਰਨਗੇ ਅਤੇ ਜੇਕਰ ਅੰਤਰਰਾਸ਼ਟਰੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਰਹਿ ਨਹੀਂ ਸਕਦੇ ਤਾਂ ਵਾਪਿਸ ਆਪਣੇ ਵਤਨ ਪਰਤ ਸਕਦੇ ਹਨ ਨੂੰ ਲੈ ਕੇ ਭਾਰਤੀ ਭਾਈਚਾਰੇ ਨੇ ਤਿੱਖੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਇਸ ਮਾੜੇ ਸਮੇਂ ਵਿੱਚ ਵਿਦਿਆਰਥੀਆਂ ਦੀ ਦੇਖ ਰੇਖ ਨਹੀਂ ਕਰ ਸਕਦੇ ਤਾਂ ਪੰਜਾਬੀ ਭਾਈਚਾਰੇ ਦੇ ਲੋਕ ਉਹਨਾਂ ਦੀ ਹਰ ਮਦਦ ਕਰਨ ਲਈ ਸਮਰੱਥ ਹਨ ਅਤੇ ਉਹਨਾਂ ਦੇ ਨਾਲ ਖੜ੍ਹੇ ਹਨ।
ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ 'ਚ ਕੋਰੋਨਾ ਨਾਲ ਦੂਜੀ ਮੌਤ, ਯਮਨ 'ਚ ਦਰਜ ਪਹਿਲਾ ਮਾਮਲਾ
ਇੱਥੇ ਦੱਸਣਯੋਗ ਹੈ ਕਿ ਪੰਜਾਬੀ ਭਾਈਚਾਰੇ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗਰੌਸਰੀ ਮੁਫ਼ਤ ਦਿੱਤੀ ਜਾ ਰਹੀ ਹੈ । ਪੰਜਾਬੀ ਭਾਈਚਾਰੇ ਵੱਲੋ ਸਮੁੱਚੇ ਅੰਤਰਰਾਸ਼ਟਰੀ ਵਿਦਿਆਰਥੀ ਭਾਵੇਂ ਉਹ ਕਿਸੇ ਵੀ ਦੇਸ਼ ਨਾਲ ਸੰਬੰਧਤ ਹਨ ਲਈ ਗਰੌਸਰੀ ਅਤੇ ਭੋਜਨ ਦਾ ਪ੍ਰਬੰਧ ਕੀਤਾ ਗਿਆ ਹੈ । ਜਿੱਥੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਮਦਦ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਸੀ ਉੱਥੇ ਹੀ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਵਿਦਿਆਰਥੀ ਹੀ ਨਹੀਂ ਸਗੋਂ ਹਰ ਲੋੜਵੰਦ ਲਈ ਭਾਵੇਂ ਉਹ ਕਿਸੇ ਵੀ ਦੇਸ਼ ਨਾਲ ਸੰਬੰਧਤ ਹੋਵੇ ਲਈ ਲੰਗਰ ਲਗਾ ਦਿੱਤੇ ਗਏ ਹਨ ।
ਲੱਖਾਂ ਨਹੀਂ ਬਲਕਿ ਕਰੋੜਾਂ 'ਚ ਹੋ ਸਕਦੀ ਹੈ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ
NEXT STORY