ਮੈਲਬੌਰਨ (ਮਨਦੀਪ ਸਿੰਘ ਸੈਣੀ): ਬੀਤੇ ਕਈ ਦਿਨਾਂ ਤੋਂ ਭਾਰਤੀ ਹਕੂਮਤ ਖ਼ਿਲਾਫ਼ ਚੱਲ ਰਹੇ ਕਿਸਾਨ ਮੋਰਚੇ ਦੀ ਹਮਾਇਤ ਲਈ ਮੈਲਬੌਰਨ ਦੇ ਵਾਲਟ ਇਲਾਕੇ ਵਿੱਚ ਇਕੱਤਰਤਾ ਕੀਤੀ ਗਈ।ਜਿਸ ਵਿੱਚ ਪੰਜਾਬ ਵੱਲੋਂ ਵਿੱਢੇ ਮੌਜੂਦਾ ਕਿਰਸਾਨੀ ਸੰਘਰਸ਼ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ 'ਤੇ ਵੀ ਚਰਚਾ ਕੀਤੀ ਗਈ ਤੇ ਦੱਸਿਆ ਗਿਆ ਕਿ ਇਹ ਬਿੱਲ ਕਿਸ ਤਰ੍ਹਾਂ ਲੋਕ ਵਿਰੋਧੀ ਸਿੱਧ ਹੋਣਗੇ।
ਬੁਲਾਰਿਆਂ ਨੇ ਕਿਹਾ ਕਿ ਭਾਰਤ ਦਾ ਕੌਮੀ ਮੀਡੀਆ ਇਸ ਸੰਘਰਸ਼ ਨੂੰ ਗਲਤ ਰੰਗਤ ਦੇ ਰਿਹਾ ਹੈ ਤੇ ਇਹਨਾਂ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਬਾਰੇ ਆਸਟ੍ਰੇਲੀਆ ਮੀਡੀਆ ਨੂੰ ਵੀ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਕੌਮਾਂਤਰੀ ਪੱਧਰ 'ਤੇ ਭਾਰਤ ਸਰਕਾਰ ਦੀਆਂ ਤਾਨਸ਼ਾਹੀ ਨੀਤੀਆਂ ਜੱਗ ਜਾਹਰ ਹੋ ਸਕਣ। ਬੁਲਾਰਿਆਂ ਨੇ ਭਾਰਤੀ ਹਕੂਮਤ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਖੇਤੀ ਬਿੱਲ ਰੱਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਹਾਜ਼ਰ ਲੋਕਾਂ ਵੱਲੋਂ ਕਿਸਾਨ ਬਚਾਓ, ਪੰਜਾਬ ਬਚਾਓ ਸਮੇਤ ਅਨੇਕਾਂ ਨਾਅਰਿਆਂ ਨਾਲ ਸਜੀਆਂ ਤਖਤੀਆਂ ਰਾਹੀਂ ਆਪਣਾ ਰੋਸ ਜ਼ਾਹਰ ਕੀਤਾ ਗਿਆ।ਇਸ ਮੌਕੇ ਕੇਰੋਨਾ ਮਹਾਮਾਰੀ ਕਾਰਨ ਲੱਗੀਆਂ ਪਾਬੰਦੀਆਂ ਕਰਕੇ ਸਰਕਾਰੀ ਹਦਾਇਤਾਂ ਦਾ ਪਾਲਣ ਵੀ ਪੂਰਨ ਰੂਪ ਵਿੱਚ ਕੀਤਾ ਗਿਆ।
ਪੜ੍ਹੋ ਇਹ ਅਹਿਮ ਖਬਰ- ਇਸ ਦੇਸ਼ 'ਚ ਇਕ ਮਹੀਨੇ 'ਚ ਖੁਦਕੁਸ਼ੀ ਦੇ 2000 ਤੋਂ ਵੱਧ ਮਾਮਲੇ, ਡਾਟਾ ਜਾਰੀ
ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਆਸਟ੍ਰੇਲੀਆਈ ਸ਼ਹਿਰ ਸਿਡਨੀ ਅਤੇ ਐਡੀਲੇਡ ਵਿੱਚ ਵੀ ਮੁਜ਼ਾਹਰਾ ਕੀਤਾ ਗਿਆ। ਸਥਾਨਕ ਹਾਜ਼ਰ ਲੋਕਾਂ ਨੇ ਖੇਤੀ ਬਿੱਲਾਂ ਨੂੰ ਲੋਕ ਮਾਰੂ ਬਿੱਲ ਗਰਦਾਨਿਆ ਤੇ ਦਿੱਲੀ ਸੰਘਰਸ਼ ਮੋਰਚੇ ਵਿੱਚ ਬੈਠੇ ਕਿਸਾਨਾਂ ਦਾ ਭਰਪੂਰ ਸਮਰਥਨ ਕਰਨ ਦਾ ਐਲਾਨ ਵੀ ਕੀਤਾ।
ਇਸ ਦੇਸ਼ 'ਚ ਇਕ ਮਹੀਨੇ 'ਚ ਖੁਦਕੁਸ਼ੀ ਦੇ 2000 ਤੋਂ ਵੱਧ ਮਾਮਲੇ, ਡਾਟਾ ਜਾਰੀ
NEXT STORY