ਮੈਲਬੌਰਨ (ਮਨਦੀਪ ਸਿੰਘ ਸੈਣੀ)— ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਦੱਖਣੀ-ਪੂਰਬੀ ਇਲਾਕੇ ਵਿੱਚ ਸਥਿਤ ਗੁਰੂਦੁਆਰਾ ਬਾਬਾ ਬੁੱਢਾ ਸਾਹਿਬ ਜੀ ਅਤੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਪੈਕੇਨਮ ਵੱਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਸਲਾਨਾ ਜੋੜ ਮੇਲਾ 28 ਅਤੇ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਗਦੇਵ ਸਿੰਘ ਅਤੇ ਸਹਿਯੋਗੀਆਂ ਨੇ ਦੱਸਿਆ ਕਿ ਇਸ ਮੌਕੇ ਢਾਡੀ ਵਾਰਾਂ, ਗਤਕਾ ਪ੍ਰਦਰਸ਼ਨ, ਸਵਾਲ ਜਵਾਬ ਮੁਕਾਬਲੇ ਅਤੇ ਬੱਚਿਆਂ ਦੀਆਂ ਖੇਡਾਂ ਹੋਣਗੀਆਂ।
28 ਸਤੰਬਰ ਸ਼ਨੀਵਾਰ ਨੂੰ ਕ੍ਰਿਕਟ, ਵਾਲੀਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਜਾਣਗੇ । 29 ਸਤੰਬਰ ਨੂੰ ਫੁੱਟਬਾਲ, ਪਾਵਰ ਲ਼ਿਫਟਿੰਗ ਤੋਂ ਇਲਾਵਾ ਨੈਸ਼ਨਲ ਕਬੱਡੀ ਫੈਡਰੇਸ਼ਨ ਆਸਟ੍ਰੇਲੀਆ ਦੀ ਸਰਪ੍ਰਸਤੀ ਹੇਠ ਕਬੱਡੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਸ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਟੀਮਾਂ ਭਾਗ ਲੈਣਗੀਆਂ ।ਫੈਡਰਲ ਸਰਕਾਰ ਵੱਲੋਂ ਇਸ ਸਮਾਗਮ ਲਈ 50,000 ਡਾਲਰ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਣਗੇ ।ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਸ ਜੋੜ ਮੇਲੇ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।
ਪਾਕਿਸਤਾਨ : ਕਰਤਾਰਪੁਰ ਦੇ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
NEXT STORY