ਮੈਲਬੌਰਨ (ਮਨਦੀਪ ਸਿੰਘ ਸੈਣੀ): 'ਡੇਅ ਲਾਈਟ ਸੇਵਿੰਗ' ਨਿਯਮ ਅਧੀਨ ਐਤਵਾਰ 4 ਅਕਤੂਬਰ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਅੱਗੇ ਹੋ ਜਾਣਗੀਆ। 'ਡੇਅ ਲਾਈਟ ਸੇਵਿੰਗ' ਅਧੀਨ ਇਹ ਤਬਦੀਲੀ ਸਾਲ ਵਿੱਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ।ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ ਜਦਕਿ ਕੁਈਂਜ਼ਲੈਂਡ, ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀ ਹੋਵੇਗਾ।
ਪੜ੍ਹੋ ਇਹ ਅਹਿਮ ਖਬਰ- ਪਾਕਿ : ਬਲਾਤਕਾਰੀਆਂ ਵੱਲੋਂ ਬਲੈਕਮੇਲ ਕੀਤੇ ਜਾਣ ਕਾਰਨ ਹਿੰਦੂ ਨਾਬਾਲਗਾ ਨੇ ਕੀਤੀ ਖੁਦਕੁਸ਼ੀ
ਐਤਵਾਰ 4 ਅਕਤੂਬਰ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ ਦੋ ਵਜੇਂ ਤੋਂ ਇੱਕ ਘੰਟਾ ਅੱਗੇ ਹੋ ਜਾਣਗੀਆਂ ਅਤੇ ਸਰਦ ਰੁੱਤ ਦੀ ਸ਼ੁਰੂਆਤ 'ਤੇ ਮੁੜ ਦੁਬਾਰਾ 4 ਅਪ੍ਰੈਲ 2021 ਨੂੰ ਇੱਕ ਘੰਟਾ ਪਿੱਛੇ ਹੋ ਜਾਣਗੀਆ।ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਪੰਜ ਘੰਟੇ ਦਾ ਫਰਕ ਹੋਵੇਗਾ।ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਿਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ।ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਗਰਮ ਰੁੱਤ ਦਾ ਆਗਾਜ਼ ਹੋ ਰਿਹਾ ਹੈ।
ਇਵਾਂਕਾ ਟਰੰਪ ਨੇ ਸਾਂਝੀਆਂ ਕੀਤੀਆਂ ਆਪਣੀ ਧੀ ਨਾਲ ਤਸਵੀਰਾਂ, ਲਿਖਿਆ ਪਿਆਰਾ ਸੰਦੇਸ਼
NEXT STORY