ਸਿਡਨੀ (ਭਾਸ਼ਾ): ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਰਾਜਾਂ ਵਿਚ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਣ ਦੇ ਕਾਰਨ ਕਈ ਰਾਜਾਂ ਨੇ ਮੁੜ ਯਾਤਰਾ ਪਾਬੰਦੀਆਂ ਲਗਾ ਦਿੱਤੀਆਂ ਹਨ। 'ਆਸਟ੍ਰੇਲੀਆਈ ਕੈਪੀਟਲ ਟੈਰੇਟਰੀ' ਨੇ ਸਿਡਨੀ ਦੇ ਉੱਤਰੀ ਸਮੁੰਦਰੀ ਤੱਟਾਂ, ਗ੍ਰੇਟਰ ਸਿਡਨੀ ਅਤੇ ਹੋਰ ਛੋਟੇ ਕੇਂਦਰਾਂ ਤੋਂ ਯਾਤਰੀਆਂ ਦੇ ਦਾਖਲ ਹੋਣ 'ਤੇ ਰੋਕ ਲਗਾ ਦਿੱਤੀ ਹੈ। ਤਸਮਾਨੀਆ ਰਾਜ ਨੇ ਵਿਕਟੋਰੀਆ ਵਿਚ ਹਾਲ ਵਿਚ ਸੰਕ੍ਰਮਿਤ ਹੋਏ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਹਰੇਕ ਵਿਅਕਤੀ ਦੇ ਆਉਣ 'ਤੇ ਰੋਕ ਲਗਾ ਦਿੱਤੀ ਹੈ।
ਤਸਮਾਨੀਆ ਨੇ ਗ੍ਰੇਟਰ ਸਿਡਨੀ ਅਤੇ ਸਿਡਨੀ ਦੇ ਵੋਲੋਨਗੋਂਗ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ 14 ਦਿਨ ਦਾ ਇਕਾਂਤਵਾਸ ਲਾਜ਼ਮੀ ਕਰ ਦਿੱਤਾ ਹੈ ਜਦਕਿ ਸਿਡਨੀ ਦੇ ਉੱਤਰੀ ਸਮੁੰਦਰੀ ਤੱਟਾਂ ਦੇ ਲੋਕਾਂ ਦੇ ਦਾਖਲ ਹੋਣ 'ਤੇ ਪਾਬੰਦੀ ਹੈ। ਵਿਕੋਟਰੀਆ ਵਿਚ ਐਤਵਾਰ ਨੂੰ ਇਨਫੈਕਸ਼ਨ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਜਦਕਿ ਸ਼ਨੀਵਾਰ ਨੂੰ 10 ਨਵੇਂ ਮਾਮਲੇ ਸਾਹਮਣੇ ਆਏ ਸਨ। ਵਿਕਟੋਰੀਆ ਵਿਚ ਹਾਲ ਹੀ ਦਿਨ ਵਿਚ ਇਨਫੈਕਸ਼ਨ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਦਾ ਸੰਬੰਧ ਨਿਊ ਸਾਊਥ ਵੇਲਜ਼ ਵਿਚ ਫੈਲੇ ਇਨਫੈਕਸ਼ਨ ਨਾਲ ਹੈ। ਵਿਕੋਟਰੀਆ ਦੀ ਸਰਹੱਦ ਨੂੰ ਨਿਊ ਸਾਊਥ ਵੇਲਜ਼ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ ਬੰਦ ਕਰ ਦਿੱਤਾ ਗਿਆ ਹੈ। ਨਿਊ ਸਾਊਥ ਵੇਲਜ਼ ਵਿਚ ਐਤਵਾਰ ਨੂੰ ਇਨਫੈਕਸ਼ਨ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਜ ਵਿਚ ਇਸ ਸਮੇਂ 161 ਲੋਕ ਇਲਾਜ ਅਧੀਨ ਹਨ ਅਤੇ ਇਹਨਾਂ ਵਿਚੋਂ ਜ਼ਿਆਦਾਤਰ ਮਾਮਲੇ ਸਿਡਨੀ ਦੇ ਉੱਤਰੀ ਤਟਾਂ ਨਾਲ ਜੁੜੇ ਹਨ। ਆਸਟ੍ਰੇਲੀਆ ਵਿਚ ਹੁਣ ਤੱਕ 28,462 ਲੋਕ ਕੋਰੋਨਾਵਾਇਰਸ ਨਾਲ ਸੰਕ੍ਰਮਿਤ ਹੋ ਚੁੱਕੇ ਹਨ ਅਤੇ 909 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਤੋਂ ਭੈਣ ਨੂੰ ਮਿਲਣ ਆਏ ਆਨੰਦਪੁਰ ਸਾਹਿਬ ਦੇ ਇਕ ਨੌਜਵਾਨ ਦੀ ਅਮਰੀਕਾ 'ਚ ਮੌਤ
ਇਸ ਵਿਚ, ਚੀਨ ਵਿਚ ਘਰੇਲੂ ਪੱਧਰ 'ਤੇ ਫੈਲੇ ਇਨਫੈਕਸ਼ਨ ਦੇ ਕੁੱਲ 8 ਮਾਮਲੇ ਸਾਹਮਣੇ ਆਏ। ਇਨਫੈਕਸ਼ਨ ਦੇ ਨਵੇਂ ਮਾਮਲੇ ਸਾਹਮਣੇ ਆਉਣ ਦੇ ਮੱਦੇਨਜ਼ਰ ਅਧਿਕਾਰੀ ਜ਼ਿਆਦਾ ਸਾਵਧਾਨੀ ਵਰਤ ਰਹੇ ਹਨ। ਬੀਜਿੰਗ ਨੇ ਟੀਕਾਕਰਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਚੀਨ ਨੇ ਆਪਣੇ ਦੇਸ਼ ਵਿਚ ਬਣੇ ਕੋਵਿਡ-19 ਦੇ ਇਕ ਟੀਕੇ ਨੂੰ ਸ਼ੁੱਕਰਵਾਰ ਨੂੰ ਮਨਜ਼ੂਰੀ ਦੇ ਦਿੱਤੀ। ਇਹ ਦੇਸ਼ ਵਿਚ ਬਣਿਆ ਪਹਿਲਾ ਟੀਕਾ ਹੈ, ਜਿਸ ਨੂੰ ਚੀਨ ਨੇ ਮਨਜ਼ੂਰੀ ਦਿੱਤੀ ਹੈ। ਚੀਨ ਵਿਚ ਹੁਣ ਤੱਕ ਕੁੱਲ 87,117 ਲੋਕ ਸੰਕ੍ਰਮਿਤ ਹੋ ਚੁੱਕੇ ਹਨ ਅਤੇ ਇਨਫੈਕਸ਼ਨ ਨਾਲ 4,634 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਕੈਨੇਡਾ ਤੋਂ ਭੈਣ ਨੂੰ ਮਿਲਣ ਆਏ ਆਨੰਦਪੁਰ ਸਾਹਿਬ ਦੇ ਇਕ ਨੌਜਵਾਨ ਦੀ ਅਮਰੀਕਾ 'ਚ ਮੌਤ
NEXT STORY