ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਐਤਵਾਰ ਨੂੰ ਇਕ ਘਰ ਵਿਚ 3 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਅੱਜ ਸਵੇਰੇ ਐਲਨਬਰੂਕ ਤੋਂ ਗ੍ਰਿਫਤਾਰ ਕੀਤੇ ਜਾਣ ਮਗਰੋਂ 19 ਸਾਲਾ ਨੌਜਵਾਨ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਲੋਕ ਘਰ ਦੇ ਅੰਦਰ ਮ੍ਰਿਤਕ ਪਾਏ ਗਏ ਜਦਕਿ ਇਕ ਔਰਤ ਘਰ ਦੇ ਪਿਛਲੇ ਹਿੱਸੇ ਵਿਚ ਬੁਰੀ ਤਰ੍ਹਾਂ ਜ਼ਖਮੀ ਪਾਈ ਗਈ ਸੀ। ਔਰਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਪੂਰੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।
ਇਸ ਨੂੰ ਕਹਿੰਦੇ ਨੇ ਕਿਸਮਤ, 200 ਫੁੱਟ ਉੱਚੀ ਪਹਾੜੀ ਹੇਠਾਂ ਫਸੀ ਔਰਤ ਨੇ ਇੰਝ ਬਚਾਈ ਜਾਨ
NEXT STORY