ਕੈਨਬਰਾ (ਵਾਰਤਾ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਸ਼ਲ ਮੀਡੀਆ ਕੰਪਨੀਆਂ 'ਤੇ ਬੱਚਿਆਂ ਵਲੋਂ ਉਪਯੋਗ ਕੀਤੇ ਜਾ ਰਹੇ ਉਨ੍ਹਾਂ ਦੇ ਪਲੇਟਫਾਰਮ ਨੂੰ ਲੈ ਕੇ ਮਾਤਾ-ਪਿਤਾ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ ਕਰਨ ਦਾ ਦੋਸ਼ ਲਗਾਇਆ ਹੈ।
ਸ਼੍ਰੀ ਅਲਬਾਨੀਜ਼ ਨੇ ਸ਼ਨੀਵਾਰ ਨੂੰ ਕਿਹਾ ਕਿ ਫੇਸਬੁੱਕ ਦੀ ਮੂਲ ਕੰਪਨੀ ਮੈਟਾ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਸੰਸਦੀ ਸੁਣਵਾਈ 'ਚ ਕਿਹਾ ਹੈ ਕਿ ਸੋਸ਼ਲ ਮੀਡੀਆ ਬੱਚਿਆਂ ਨੂੰ ਜ਼ਬਰਦਸਤ ਲਾਭ ਪ੍ਰਦਾਨ ਕਰਦਾ ਹੈ, ਜੋ ਮਾਤਾ-ਪਿਤਾ ਦੀਆਂ ਚਿੰਤਾਵਾਂ ਨੂੰ ਦਰਕਿਨਾਰ ਕਰ ਕੇ ਉਨ੍ਹਾਂ ਦਾ ਹੰਕਾਰੀ ਹੋਣਾ ਦਰਸਾਉਂਦਾ ਹੈ। ਸ਼੍ਰੀ ਅਲਬਾਨੀਜ਼ ਨੇ ਸੇਵਨ ਨੈੱਟਵਰਕ ਟੈਲੀਵਿਜ਼ਨ ਨੂੰ ਦੱਸਿਆ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਰਜਿਸਟਰਡ ਕਰਨ ਲਈ ਘੱਟੋ-ਘੱਟ ਉਮਰ 13 ਤੋਂ ਵਧਾ ਕੇ 15 ਕਰਨ ਲਈ ਇਕ ਮੁਹਿੰਮ ਦਾ ਸਮਰਥਨ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਪੜ੍ਹਨ ਦੇ ਸੁਪਨਿਆਂ ਨੂੰ ਝਟਕਾ; ਆਸਟ੍ਰੇਲੀਆ ਨੇ ਵੀਜ਼ਾ ਫੀਸ ਕੀਤੀ ਦੁੱਗਣੀ
NEXT STORY