ਮੈਲਬੌਰਨ, (ਮਨਦੀਪ ਸਿੰਘ ਸੈਣੀ)— ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਵੁਲਗੂਲਗਾ ਸ਼ਹਿਰ ਵਿੱਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ 5 ਅਪ੍ਰੈਲ ਨੂੰ ਹੋਣ ਜਾ ਰਿਹਾ ਹੈ। ਇਹ ਗੁਰਦੁਆਰਾ ਸਾਹਿਬ ਸਾਲ 1968 ਵਿੱਚ ਹੋਂਦ ਵਿੱਚ ਆਇਆ ਸੀ ਤੇ ਇਸ ਨੂੰ ਆਸਟ੍ਰੇਲੀਆ ਦਾ ਪਹਿਲਾ ਗੁਰਦੁਆਰਾ ਹੋਣ ਦਾ ਮਾਣ ਹਾਸਿਲ ਹੈ । ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 5 ਅਪ੍ਰੈਲ ਨੂੰ ਨਵੀਂ ਇਮਾਰਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਤੋਂ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 6 ਅਪ੍ਰੈਲ਼ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ, ਜਿਸ ਵਿੱਚ ਕੀਰਤਨੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। 7 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਗੁਰਮਤਿ ਦੀਵਾਨ ਸਜਣਗੇ। ਵੁੱਲਗੂਲਗਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਨਵੀਂ ਇਮਾਰਤ ਦੀ ਸੇਵਾ ਵਿੱਚ ਆਸਟ੍ਰੇਲੀਆ ਭਰ ਤੋਂ ਸਿੱਖ ਸੰਗਤਾਂ ਨੇ ਆਪੋ-ਆਪਣੀ ਵਿੱਤ ਮੁਤਾਬਕ ਯੋਗਦਾਨ ਪਾਇਆ ਹੈ ਤੇ ਇਹ ਨਿਰੰਤਰ ਜਾਰੀ ਹੈ। ਪ੍ਰਬੰਧਕਾਂ ਵੱਲੋਂ ਇਸ ਇਤਿਹਾਸਕ ਮੌਕੇ ਸਮੂਹ ਸੰਗਤਾਂ ਨੂੰ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਬ੍ਰਿਟੇਨ : ਚੋਰੀ ਦੇ ਦੋਸ਼ੀ ਪੰਜਾਬੀ ਨੌਜਵਾਨ ਨੂੰ ਲੱਗਾ ਭਾਰੀ ਜੁਰਮਾਨਾ
NEXT STORY