ਸਿਡਨੀ (ਬਿਊਰੋ): ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡੱਟਨ ਵੀ ਜਾਨਲੇਵਾ ਕੋਰੋਨਾਵਾਇਰਸ ਨਾਲ ਇਨਫੈਕਟਿਡ ਪਾਏ ਗਏ ਹਨ। ਉਹਨਾਂ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਉੱਧਰ ਕੋਰੋਨਾ ਦੇ ਇਨਫੈਕਸ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਆਸਟ੍ਰੇਲੀਆ ਪੂਰੀ ਤਰ੍ਹਾਂ ਐਲਰਟ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 500 ਤੋਂ ਵੱਧ ਸਮੂਹਾਂ ਵਿਚ ਇਕੱਠੇ ਨਾ ਹੋਣ। ਇਹ ਅਪੀਲ ਇੱਥੋਂ ਦੇ ਸਿਹਤ ਅਧਿਕਾਰੀਆਂ ਦੀ ਚਿਤਾਵਨੀ ਦੇ ਬਾਅਦ ਕੀਤੀ ਗਈ।
ਨਾਗਰਿਕਾਂ ਨੂੰ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਲੱਖਾਂ ਲੋਕਾਂ ਦੇ ਇਕ-ਦੂਜੇ ਦੇ ਸੰਪਰਕ ਵਿਚ ਆਉਣ ਨਾਲ ਕੋਰੋਨਾਵਾਇਰਸ ਹੋ ਸਕਦਾ ਹੈ। ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਵਿਚ ਹੁਣ ਤੱਕ ਇਸ ਵਾਇਰਸ ਸਬੰਧੀ 155 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ।
ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਦੇ ਪੀ.ਐੱਮ. ਸੋਫੀ ਨੂੰ ਕੋਰੋਨਾ ਦੀ ਪੁਸ਼ਟੀ, ਟਰੂਡੋ ਵੀ 14 ਦਿਨ ਰਹਿਣਗੇ ਆਈਸੋਲੇਸ਼ਨ 'ਚ (ਵੀਡੀਓ)
ਇਸ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਮੌਰੀਸਨ ਨੇ ਸੋਮਵਾਰ ਨੂੰ ਆਪਣੀ ਸਰਕਾਰ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਇੱਥੇ 500 ਤੋਂ ਵੱਧ ਸਮੂਹਾਂ ਵਿਚ ਲੋਕ ਇਕੱਠੇ ਨਾ ਹੋਣ। ਇਸ ਦੇ ਨਾਲ ਹੀ ਕਿਹਾ ਗਿਆ ਕਿ ਇਸ ਵਿਚ ਸਕੂਲ, ਹਵਾਈ ਅੱਡੇ ਅਤੇ ਜਨਤਕ ਆਵਾਜਾਈ ਸ਼ਾਮਲ ਨਹੀਂ ਹੈ। ਸਿਡਨੀ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੌਰੀਸਨ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਹਨਾਂ ਦੀ ਵਿਦੇਸ਼ ਯਾਤਰਾ 'ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਇੱਥੇ ਦੱਸ ਦਈਏ ਕਿ ਦੁਨੀਆ ਭਰ ਵਿਚ ਇਸ ਵਾਇਰਸ ਨਾਲ 4900 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਖਾ ਦੀ ਗਿਣਤੀ ਵਿਚ ਲੋਕ ਇਨਫੈਕਟਿਡ ਹਨ।
ਕੋਰੋਨਾਵਾਇਰਸ ਕਾਰਨ ਅਮਰੀਕਾ ਦੇ ਉਹੀਓ 'ਚ ਵੀ 3 ਹਫ਼ਤੇ ਲਈ ਸਕੂਲ ਬੰਦ
NEXT STORY