ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਉਸ ਸਮੇ ਸੋਗ ਦੀ ਲਹਿਰ ਦੌੜ ਗਈ ਜਦੋਂ ਸੂਬਾ ਕੂਈਨਜ਼ਲੈਂਡ ਦੇ ਬ੍ਰਿਸਬੇਨ ਸ਼ਹਿਰ ਦੇ ਇਲਾਕੇ ਡਿਊਰੈਕ ਵਿਖੇ ਇੱਕ ਦਰਦਨਾਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਵਿਦਿਆਰਥੀ ਸਹਿਜਪ੍ਰੀਤ ਸਿੰਘ (19) ਦੀ ਮੌਤ ਹੋ ਜਾਣ ਦਾ ਬਹੁਤ ਹੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਪੁਲਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਦੁਪਹਿਰ 1:30 ਵਜੇ ਇੱਕ ਟਰੱਕ ਅਤੇ ਕਾਰ ਇਨਾਲਾ ਐਵੇਨਿਊ ਨੇੜੇ ਕਿੰਗ ਐਵੇਨਿਊ ਵਿਖੇ ਟੱਕਰ ਹੋ ਗਈ। ਦੋਵੇਂ ਵਾਹਨਾਂ ਦੀ ਆਪਸੀ ਟੱਕਰ ‘ਚ ਕਾਰ ਪਲਟ ਗਈ, ਜਿਸ ਨੂੰ ਸਹਿਜਪ੍ਰੀਤ ਚਲਾ ਰਿਹਾ ਸੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਜਿਸ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਟਰੱਕ ਦੇ ਡਰਾਈਵਰ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫੋਰੈਂਸਿਕ ਕਰੈਸ਼ ਯੂਨਿਟ ਵੱਲੋਂ ਕਿਸੇ ਵੀ ਗਵਾਹ ਜਾਂ ਡੈਸ਼ਕੈਮ ਫੁਟੇਜ ਦੀ ਭਾਲ ਲਗਾਤਾਰ ਜਾਰੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਨਵੇਂ ਪ੍ਰਵਾਸੀਆਂ 'ਤੇ ਲਟਕੀ ਤਲਵਾਰ, ਦੇਸ਼ ਨਿਕਾਲਾ ਦੇਣ 'ਚ ਹੁਣ ਨਹੀਂ ਲੱਗੇਗੀ ਦੇਰੀ
ਦੱਸਣਯੋਗ ਹੈ ਕਿ ਸਹਿਜਪ੍ਰੀਤ ਸਿੰਘ ਫਰਵਰੀ 2024 ਤੋਂ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ‘ਚ ਕਿਊ ਯੂ ਟੀ ਕੈਲਵਿਨ ਗਰੋਵ ਕੈਂਪਸ ‘ਚ ਬੀਐੱਸਸੀ ਨਰਸਿੰਗ ਦੀ ਪੜ੍ਹਾਈ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਮੋਹਨ ਸਿੰਘ ਅੰਮ੍ਰਿਤਸਰ ਨੇ ਦੱਸਿਆ ਕਿ ਸਹਿਜਪ੍ਰੀਤ ਸ਼ੁਰੂ ਤੋਂ ਹੀ ਪੜ੍ਹਾਈ ‘ਚ ਚੰਗਾ ਸੀ, ਉਸਦੇ ਚੰਗੇ ਭਵਿੱਖ ਲਈ ਕਰਜਾ ਲੈ ਕੇ ਵਿਦੇਸ਼ ਪੜ੍ਹਨ ਭੇਜਿਆ ਸੀ। ਪਰਿਵਾਰ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਸੰਸਕਾਰ ਲਈ ਪੰਜਾਬ ਜਲਦ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਬ੍ਰਿਸਬੇਨ ਤੋਂ ਸਮਾਜ ਸੇਵੀ ਮਨਜੀਤ ਬੋਪਾਰਾਏ ਨੇ ਦੱਸਿਆ ਕਿ ਉਹ ਪੀੜ੍ਹਤ ਪਰਿਵਾਰ ਨਾਲ ਰਾਬਤੇ ‘ਚ ਹਨ ਅਤੇ ਸਮੁੱਚਾ ਭਾਈਚਾਰਾ ਹਰ ਸੰਭਵ ਮਦਦ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ Russian ਕੁੜੀ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਪੂਰਾ ਮਾਮਲਾ (ਵੀਡੀਓ)
NEXT STORY