ਕੈਨਬਰਾ (ਏਜੰਸੀ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੂਰਬੀ ਤੱਟ 'ਤੇ ਆਏ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨਗੇ। ਹੜ੍ਹ 'ਚ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਇਹ ਐਲਾਨ ਨਿਊ ਸਾਊਥ ਵੇਲਜ਼ ਰਾਜ ਦੇ ਉੱਤਰ ਵਿੱਚ ਹੜ੍ਹ ਪ੍ਰਭਾਵਿਤ ਸ਼ਹਿਰ ਲਿਸਮੋਰ ਦੇ ਦੌਰੇ ਦੌਰਾਨ ਕੀਤਾ, ਜਿੱਥੇ ਪਿਛਲੇ ਹਫ਼ਤੇ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
ਪੜ੍ਹੋ ਇਹ ਅਹਿਮ ਖ਼ਬਰ- ਗੁਆਟੇਮਾਲਾ 'ਚ ਫੁੱਟਿਆ ਜਵਾਲਾਮੁਖੀ, ਸੈਂਕੜੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ
ਉਹਨਾਂ ਨੇ ਕਿਹਾ ਕਿ ਇਹ ਸਾਡੇ ਸੰਕਟਕਾਲੀਨ ਉਪਾਵਾਂ ਨੂੰ ਯਕੀਨੀ ਬਣਾਏਗਾ ਅਤੇ ਸਾਨੂੰ ਜ਼ਮੀਨੀ ਪੱਧਰ 'ਤੇ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕਰਨ ਵਿੱਚ ਕਿਸੇ ਵੀ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਦੀ ਇਜਾਜ਼ਤ ਦੇਵੇਗਾ। ਕਾਨੂੰਨ ਪਾਸ ਹੋਣ ਤੋਂ ਬਾਅਦ ਇਹ ਪਹਿਲੀ ਐਮਰਜੈਂਸੀ ਘੋਸ਼ਣਾ ਹੈ। ਨਿਊ ਸਾਊਥ ਵੇਲਜ਼ ਅਤੇ ਕੁਈਨਜ਼ਲੈਂਡ ਸੂਬੇ 'ਚ ਭਾਰੀ ਮੀਂਹ ਕਾਰਨ ਐਮਰਜੈਂਸੀ ਦੀ ਸਥਿਤੀ ਪੈਦਾ ਹੋ ਗਈ ਹੈ।
ਰੂਸ ਦੇ ਭਿਆਨਕ ਹਮਲੇ ਜਾਰੀ, ਯੂਕ੍ਰੇਨ ਦੇ ਸ਼ਹਿਰਾਂ ਦੀ ਘੇਰਾਬੰਦੀ ਵਧਾਈੇ
NEXT STORY