ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਵਿਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਤਾਜ਼ਾ ਜਾਣਕਾਰੀ ਮੁਤਾਬਕ ਆਸਟ੍ਰੇਲੀਆ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ ਦੋ ਗੁਣਾ ਤੋਂ ਵੀ ਵੱਧ ਕਰ ਦਿੱਤੀ ਹੈ। ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਆਈ ਡਾਲਰ ਤੋਂ ਵਧਾ ਕੇ 1,600 ਆਸਟ੍ਰੇਲੀਆਈ ਡਾਲਰ (46,000 ਤੋਂ 1.05 ਲੱਖ ਰੁਪਏ) ਕਰ ਦਿੱਤੀ ਹੈ।ਆਸਟ੍ਰੇਲੀਆ ਸਰਕਾਰ ਦੇ ਇਸ ਫ਼ੈਸਲੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸਿੱਖਿਆ ਖੇਤਰ ਦੇ ਸੰਗਠਨਾਂ ਵਿੱਚ ਰੋਸ ਪੈਦਾ ਹੋ ਗਿਆ ਹੈ। ਸਰਕਾਰ ਦਾ ਇਹ ਫ਼ੈਸਲਾ ਦੇਸ਼ ਵੱਲੋਂ ਪੋਸਟ ਸਟੱਡੀ ਵਰਕ ਵੀਜ਼ਾ ਫੀਸ ਦੁੱਗਣੀ ਕਰਨ ਦੇ ਕੁਝ ਹੀ ਮਹੀਨਿਆਂ ਬਾਅਦ ਆਇਆ ਹੈ। ਇਸ ਵੱਡੇ ਫ਼ੈਸਲੇ ਨਾਲ ਆਸਟ੍ਰੇਲੀਆ ਵਿਦਿਆਰਥੀ ਵੀਜ਼ਾ ਫੀਸ ਦੇ ਮਾਮਲੇ ਵਿਚ ਗਲੋਬਲ ਰੈਂਕਿੰਗ ਵਿੱਚ ਸਿਖਰ 'ਤੇ ਪਹੁੰਚ ਗਿਆ ਹੈ ਅਤੇ ਇਸ ਨੇ ਕੈਨੇਡਾ, ਨਿਊਜ਼ੀਲੈਂਡ, ਅਮਰੀਕਾ ਅਤੇ ਯੂਕੇ ਨੂੰ ਪਿੱਛੇ ਛੱਡ ਦਿੱਤਾ ਹੈ।
ਨਵੀਨਤਮ ਤਬਦੀਲੀਆਂ ਵਿਚ ਦੇਸ਼ ਅੰਦਰੋਂ ਵੀਜ਼ਾ ਅਰਜ਼ੀਆਂ ਦੇਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤਬਦੀਲੀ ਨਾਲ ਜਿਹੜੇ ਅੰਤਰਰਾਸ਼ਟਰੀ ਵਿਦਿਆਰਥੀ ਇਸ ਸਮੇਂ ਆਸਟ੍ਰੇਲੀਆ ਵਿੱਚ ਅਸਥਾਈ ਗ੍ਰੈਜੂਏਟ, ਵਿਜ਼ਟਰ ਜਾਂ ਮੈਰੀਟਾਈਮ ਕਰੂ ਵੀਜ਼ਾ 'ਤੇ ਹਨ, ਹੁਣ ਉਹ ਦੇਸ਼ ਦੇ ਅੰਦਰੋਂ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਨਹੀਂ ਦੇ ਸਕਣਗੇ, ਉਨ੍ਹਾਂ ਨੂੰ ਹੁਣ ਵਿਦੇਸ਼ਾਂ ਤੋਂ ਅਰਜ਼ੀਆਂ ਜਮ੍ਹਾਂ ਕਰਾਉਣੀਆਂ ਪੈਣਗੀਆਂ। ਇਸ ਤੋਂ ਇਲਾਵਾ ਆਸਟ੍ਰੇਲੀਆਈ ਸਰਕਾਰ ਨੇ ਪਹਿਲਾਂ ਹੀ ਅਸਥਾਈ ਗ੍ਰੈਜੂਏਟ ਵੀਜ਼ਾ ਬਿਨੈਕਾਰਾਂ ਲਈ ਉਮਰ ਸੀਮਾ 50 ਤੋਂ ਘਟਾ ਕੇ 35 ਸਾਲ ਕਰ ਦਿੱਤੀ ਹੈ, ਜੋ ਕਿ 1 ਜੁਲਾਈ ਤੋਂ ਲਾਗੂ ਹੋਵੇਗੀ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਡੁੱਬਿਆ ਪੰਜਾਬੀਆਂ ਦਾ 'ਨਿਵੇਸ਼', ਧੜੰਮ ਡਿੱਗੀਆਂ ਘਰਾਂ ਦੀਆਂ ਕੀਮਤਾਂ
ਆਸਟ੍ਰੇਲੀਆ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਭ ਤੋਂ ਵੱਡੇ ਸਮੂਹਾਂ ਵਿੱਚੋਂ ਭਾਰਤੀ ਵਿਦਿਆਰਥੀਆਂ ਹਨ,ਜਿਨ੍ਹਾਂ 'ਤੇ ਇਸ ਫ਼ੈਸਲੇ ਦਾ ਬਹੁਤ ਜ਼ਿਆਦਾ ਪ੍ਰਭਾਵ ਪਵੇਗਾ। ਫ਼ੀਸ ਵਿੱਚ ਵਾਧਾ ਉਸ ਸਮੇਂ ਹੋਇਆ ਹੈ, ਜਦੋਂ ਅੰਤਰਰਾਸ਼ਟਰੀ ਗ੍ਰੈਜੂਏਟ ਪਹਿਲਾਂ ਹੀ ਆਸਟ੍ਰੇਲੀਆ ਵਿੱਚ ਕੰਮ ਲੱਭਣ ਲਈ ਸੰਘਰਸ਼ ਕਰ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ 'ਚ ਡੁੱਬਿਆ ਪੰਜਾਬੀਆਂ ਦਾ 'ਨਿਵੇਸ਼', ਧੜੰਮ ਡਿੱਗੀਆਂ ਘਰਾਂ ਦੀਆਂ ਕੀਮਤਾਂ
NEXT STORY