ਇੰਟਰਨੈਸ਼ਨਲ ਡੈਸਕ- ਇੰਡੋਨੇਸ਼ੀਆ ਦੇ ਮਸ਼ਹੂਰ ਟੂਰਿਸਟ ਪਲੇਸ ਟਾਪੂ ਬਾਲੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇੱਕ ਬੰਗਲੇ ਵਿੱਚ ਇੱਕ ਆਸਟ੍ਰੇਲੀਆਈ ਨਾਗਰਿਕ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜਦਕਿ ਇੱਕ ਹੋਰ ਆਸਟ੍ਰੇਲੀਆਈ ਨਾਗਰਿਕ ਇਸ ਹਮਲੇ ਵਿੱਚ ਜ਼ਖਮੀ ਹੋ ਗਿਆ।
ਜਾਣਕਾਰੀ ਦਿੰਦੇ ਹੋਏ ਸਥਾਨਕ ਪੁਲਸ ਮੁਖੀ ਆਰਿਫ ਬਟੂਬਾਰਾ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਮਾਮਲੇ ਨਾਲ ਸਬੰਧਤ ਗਵਾਹਾਂ ਦੀ ਭਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪੀੜਤਾਂ ਨੂੰ ਡੇਨਪਾਸਰ (ਬਾਲੀ ਦੀ ਸੂਬਾਈ ਰਾਜਧਾਨੀ) ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਦੀ ਮੌਤ ਹੋ ਗਈ ਤੇ ਇਕ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ
ਪੁਲਸ ਨੇ ਮ੍ਰਿਤਕ ਦੀ ਪਛਾਣ 32 ਸਾਲਾ ਜ਼ੀਵਾਨ ਤੇ ਜ਼ਖ਼ਮੀ ਦੀ ਪਛਾਣ 35 ਸਾਲਾ ਸਨਾਰ ਵਜੋਂ ਹੋਈ ਹੈ। ਪੁਲਸ ਨੂੰ ਅਜੇ ਤੱਕ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਬਾਰੇ ਪਤਾ ਨਹੀਂ ਨਹੀਂ ਲੱਗ ਸਕਿਆ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਿਲ ਗਿਆ Black Box ! ਹੁਣ ਖੁੱਲ੍ਹਣਗੇ ਪਲੇਨ ਕ੍ਰੈਸ਼ ਦੇ ਸਾਰੇ ਭੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਤੋਂ ਇਟਲੀ ਆਇਆ ਮਨਜੀਤ ਸਿੰਘ ਹੋਇਆ ਲਾਪਤਾ, ਮਾਂ ਨੇ ਲਗਾਈ ਮਦਦ ਦੀ ਗੁਹਾਰ
NEXT STORY