ਮੈਲਬੌਰਨ (ਮਨਦੀਪ ਸਿੰਘ ਸੈਣੀ )- ਸਜ਼ਾ ਪੂਰੀ ਕਰ ਚੁੱਕੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਵਿਦੇਸ਼ਾਂ ਵਿੱਚ ਵੀ ਗੂੰਜਣ ਲੱਗ ਪਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਵਿਖਾਏ ਜਾ ਰਹੇ ਦੋਹਰੇ ਮਾਪਦੰਡਾਂ ਪ੍ਰਤੀ ਆਸਟ੍ਰੇਲੀਆਈ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮਾਮਲੇ ਤੇ ਟਿੱਪਣੀ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਦੇ ਪ੍ਰਧਾਨ ਪਰਮਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪ੍ਰਤੀ ਨਜ਼ਰੀਆ ਬੇਹੱਦ ਨਿੰਦਣਯੋਗ ਹੈ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ ਸੁਨਾਮੀ ਐਲਰਟ! ਸਮੁੰਦਰੀ ਤਟਾਂ ਤੋਂ ਦੂਰ ਰਹਿਣ ਦੇ ਨਿਰਦੇਸ਼
ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਕੇਂਦਰ ਸਰਕਾਰ ਵੀ ਹਰੀ ਝੰਡੀ ਦੇ ਚੁੱਕੀ ਹੈ ਤੇ ਪੰਜਾਬ ਸਰਕਾਰ ਨੂੰ ਵੀ ਕੋਈ ਇਤਰਾਜ਼ ਨਹੀਂ, ਫਿਰ ਕੇਜਰੀਵਾਲ ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਇਹੋ ਜਿਹਾ ਵਤੀਰਾ ਕਿਉਂ ਅਪਣਾ ਰਿਹਾ ਹੈ? ਪ੍ਰੋਫੈਸਰ ਭੁੱਲਰ ਦੀ ਰਿਹਾਈ ਸਿਰਫ਼ ਕੇਜਰੀਵਾਲ ਦੇ ਦਸਤਖ਼ਤ ਕਰਕੇ ਹੀ ਰੁਕੀ ਹੋਈ ਹੈ ਤੇ ਇਸ ਰਵੱਈਏ ਤੋਂ ਕੇਜਰੀਵਾਲ ਦੀ ਸਿੱਖ ਮਾਮਲਿਆਂ ਪ੍ਰਤੀ ਨਿੱਜੀ ਮਾਨਸਿਕਤਾ ਅਤੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਲੁਭਾਉਣ ਲਈ ਉਹ ਪੰਜਾਬ ਮਾਡਲ ਪੇਸ਼ ਕਰ ਰਹੇ ਹਨ, ਕੀ ਸਿੱਖ ਮਾਮਲਿਆਂ ਦਾ ਸਬੰਧ ਪੰਜਾਬ ਨਾਲ ਨਹੀਂ ? ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਅਗਾਮੀਂ ਚੋਣਾਂ ਵਿੱਚ ਹਿੰਦੂ ਵੋਟ ਨੂੰ ਲੁਭਾਉਣ ਲਈ ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।
ਇਸ ਮਾਮਲੇ 'ਤੇ ਆਸਟ੍ਰੇਲੀਆ ਦੇ ਪ੍ਰਮੁੱਖ ਗੁਰੂ ਘਰਾਂ, ਸਿਰਮੌਰ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਦਖ਼ਲ ਦੇ ਕੇ ਇਸ ਮਾਮਲੇ ਨੂੰ ਹੱਲ ਕੀਤਾ ਜਾਵੇ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ।ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਸੋਸ਼ਲ ਮੀਡੀਆ ਤੇ ਵੀ ਪ੍ਰੋਫੈਸਰ ਭੁੱਲਰ ਨੂੰ ਰਿਹਾਅ ਕਰਨ ਲਈ ਹੈਸ਼ ਟੈਗ ਚਲਾਏ ਜਾ ਰਹੇ ਹਨ ਪਰ ਆਮ ਪਾਰਟੀ ਦੇ ਲੀਡਰਾਂ ਵੱਲੋਂ ਧਾਰੀ ਹੋਈ ਚੁੱਪ ਇਸ ਮਸਲੇ ਤੇ ਵੱਡੇ ਸਵਾਲ ਪੈਦਾ ਕਰ ਰਹੀ ਹੈ।
ਚੀਨ 'ਚ ਓਮੀਕਰੋਨ ਦਾ ਪਹਿਲਾ ਸਥਾਨਕ ਮਾਮਲਾ, ਈਰਾਨ 'ਚ 3 ਲੋਕਾਂ ਦੀ ਮੌਤ
NEXT STORY