ਵਿਆਨਾ (ਪੋਸਟ ਬਿਊਰੋ)- ਆਸਟਰੀਆ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਰਾਜਧਾਨੀ ਵਿਏਨਾ ਵਿੱਚ ਰੂਸੀ ਦੂਤਘਰ ਦੇ ਦੋ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਆਸਟ੍ਰੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਡਿਪਲੋਮੈਟਾਂ ਨੂੰ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕੱਢ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਸੰਖੇਪ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੋ ਰੂਸੀ ਡਿਪਲੋਮੈਟਾਂ ਨੂੰ ਇਸ ਲਈ ਕੱਢ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਅਹੁਦੇ 'ਤੇ ਰਹਿੰਦਿਆਂ ਅਣਉਚਿਤ ਵਿਵਹਾਰ ਕੀਤਾ ਸੀ।
ਉਸ ਨੇ ਡਿਪਲੋਮੈਟਾਂ ਜਾਂ ਉਨ੍ਹਾਂ ਦੀਆਂ ਕਥਿਤ ਕਾਰਵਾਈਆਂ ਬਾਰੇ ਕੋਈ ਹੋਰ ਵੇਰਵੇ ਨਹੀਂ ਦਿੱਤੇ। ਡਿਪਲੋਮੈਟਾਂ ਨੂੰ ਆਸਟਰੀਆ ਛੱਡਣ ਲਈ 19 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਆਸਟ੍ਰੀਆ ਦੇ ਅਧਿਕਾਰੀ ਨੇ ਕਿਹਾ ਕਿ ਡਿਪਲੋਮੈਟਾਂ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਦੇਸ਼ ਤੋਂ ਕੱਢ ਦਿੱਤਾ ਗਿਆ ਸੀ। ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-'ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਲਈ ਅਮਰੀਕੀ ਧਰਤੀ ਦੀ ਹੋ ਰਹੀ ਵਰਤੋਂ'
ਆਸਟ੍ਰੀਆ ਵਿੱਚ ਰੂਸੀ ਦੂਤਘਰ ਨੇ ਆਪਣੇ ਟੈਲੀਗ੍ਰਾਮ ਚੈਨਲ 'ਤੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ "ਆਸਟ੍ਰੀਆ ਦੇ ਵਿਦੇਸ਼ ਮੰਤਰਾਲੇ ਦੇ ਰੂਸੀ ਦੂਤਘਰ ਦੇ 2 ਕਰਮਚਾਰੀਆਂ ਨੂੰ ਦੇਸ਼ ਵਿੱਚੋਂ ਕੱਢਣ ਦੇ ਫ਼ੈਸਲੇ ਤੋਂ ਨਾਰਾਜ਼ ਹੈ।" ਬਿਆਨ ਮੁਤਾਬਕ,"ਸਾਡੇ ਡਿਪਲੋਮੈਟਾਂ ਨੂੰ ਕੱਢਣ ਬਾਰੇ ਕਿਸੇ ਵੀ ਕਿਸਮ ਦਾ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਗੱਲ ਦਾ ਵੀ ਕੋਈ ਸਬੂਤ ਨਹੀਂ ਦਿੱਤਾ ਗਿਆ ਕਿ ਡਿਪਲੋਮੈਟਾਂ ਨੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਕੀਤੀ ਹੈ। ਇਹ ਆਸਟ੍ਰੀਆ ਦੇ ਅਧਿਕਾਰੀਆਂ ਦੁਆਰਾ ਸਿਆਸੀ ਫ਼ੈਸਲਾ ਹੈ, ਜਿਸ ਨੂੰ ਅਸੀਂ ਸਪੱਸ਼ਟ ਤੌਰ 'ਤੇ ਸਵੀਕਾਰ ਨਹੀਂ ਕਰਦੇ ਹਾਂ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
'ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਲਈ ਅਮਰੀਕੀ ਧਰਤੀ ਦੀ ਹੋ ਰਹੀ ਵਰਤੋਂ'
NEXT STORY