ਵਾਸ਼ਿੰਗਟਨ (ਭਾਸ਼ਾ) - ਅਮਰੀਕਾ ਨੇ ਕਿਹਾ ਹੈ ਕਿ ਉਹ ਆਪਣੇ ਦੇਸ਼ ਵਿਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਵਿਚ ਇਕ ਭਾਰਤੀ ਅਧਿਕਾਰੀ ਦੇ ਸ਼ਾਮਲ ਹੋਣ ਦੇ ਦੋਸ਼ਾਂ ਵਿਚ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਿਹਾ ਹੈ। ਪਿਛਲੇ ਸਾਲ ਨਵੰਬਰ ਵਿੱਚ, ਯੂਐਸ ਫੈਡਰਲ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਨਿਊਯਾਰਕ ਵਿੱਚ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿੱਚ ਇੱਕ ਭਾਰਤੀ ਸਰਕਾਰੀ ਕਰਮਚਾਰੀ ਨਾਲ ਕੰਮ ਕਰਨ ਦਾ ਦੋਸ਼ ਲਗਾਇਆ ਸੀ।
ਅੱਤਵਾਦ ਦੇ ਦੋਸ਼ਾਂ 'ਚ ਭਾਰਤ 'ਚ ਲੋੜੀਂਦੇ ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਗੁਪਤਾ ਨੂੰ ਪਿਛਲੇ ਸਾਲ ਜੂਨ ਵਿੱਚ ਚੈੱਕ ਗਣਰਾਜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 14 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਬੁੱਧਵਾਰ ਨੂੰ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਉਨ੍ਹਾਂ (ਭਾਰਤੀ ਅਧਿਕਾਰੀਆਂ) ਨੇ ਘੋਸ਼ਣਾ ਕੀਤੀ ਹੈ ਕਿ ਉਹ ਜਾਂਚ ਕਰ ਰਹੇ ਹਨ ਅਤੇ ਅਸੀਂ ਜਾਂਚ ਦੇ ਨਤੀਜੇ ਦੀ ਉਡੀਕ ਕਰਾਂਗੇ।
ਉਹ ਸੈਨੇਟ ਦੀ ਵਿਦੇਸ਼ ਸਬੰਧ ਕਮੇਟੀ ਦੇ ਮੈਂਬਰਾਂ ਵੱਲੋਂ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਇੱਕ ਪੱਤਰ ਲਿਖ ਕੇ ਅਮਰੀਕੀ ਧਰਤੀ 'ਤੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਬਾਰੇ ਭਾਰਤ ਸਰਕਾਰ ਤੋਂ ਸਖ਼ਤ ਕੂਟਨੀਤਕ ਜਵਾਬ ਮੰਗਣ ਦੇ ਸਬੰਧ ਵਿੱਚ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਇਨ੍ਹਾਂ ਦੋਸ਼ਾਂ ਤੋਂ ਬਾਅਦ ਭਾਰਤ ਨੇ ਕਥਿਤ ਕਤਲ ਦੀ ਸਾਜ਼ਿਸ਼ ਬਾਰੇ ਅਮਰੀਕਾ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਮਿਲਰ ਨੇ ਕਿਹਾ "ਅਸੀਂ ਉਹਨਾਂ ਮੈਂਬਰਾਂ ਨੂੰ ਨਿੱਜੀ ਤੌਰ 'ਤੇ ਜਵਾਬ ਦੇਵਾਂਗੇ ਜਿਵੇਂ ਕਿ ਅਸੀਂ ਹਮੇਸ਼ਾ ਕਰਦੇ ਹਾਂ" । ਮੈਂ ਇੱਥੇ ਇਸ ਬਾਰੇ ਗੱਲ ਨਹੀਂ ਕਰਾਂਗਾ। ਜਦੋਂ ਇਹ ਮੁੱਦਾ ਪਹਿਲੀ ਵਾਰ ਉਠਾਇਆ ਗਿਆ ਸੀ, ਤਾਂ ਅਸੀਂ ਸਪੱਸ਼ਟ ਕੀਤਾ ਸੀ ਕਿ ਅਸੀਂ ਇਸ ਨੂੰ ਭਾਰਤ ਸਰਕਾਰ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਅਸੀਂ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਦੀ ਉਮੀਦ ਕਰਦੇ ਹਾਂ।''
ਅਮਰੀਕੀ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਬੁੱਧਵਾਰ ਨੂੰ ਕਿਹਾ ਦੇਸ਼ ਨੇ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤ ਦੀ ਜਾਂਚ ਨਾਲ ਜੁੜੀ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ 'ਤੇ ਲਗਾਤਾਰ ਜ਼ੋਰ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਗਿਆ ਹੈ ਕਿ ਵਾਸ਼ਿੰਗਟਨ ਇਸ ਮਾਮਲੇ ਵਿਚ ਜਵਾਬਦੇਹੀ ਚਾਹੁੰਦਾ ਹੈ।
ਕੈਂਪਬੇਲ ਨੇ ਇਹ ਟਿੱਪਣੀਆਂ ਪਿਛਲੇ ਹਫਤੇ ਆਪਣੇ ਅਤੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਜੇਕ ਸੁਲੀਵਨ ਦੀ ਭਾਰਤ ਫੇਰੀ 'ਤੇ ਇਕ ਪ੍ਰੈੱਸ ਕਾਨਫਰੰਸ 'ਚ ਕੀਤੀਆਂ। ਭਾਰਤ 'ਚ ਲੋਕ ਸਭਾ ਚੋਣਾਂ 'ਤੇ ਇਕ ਹੋਰ ਸਵਾਲ 'ਤੇ ਮਿਲਰ ਨੇ ਕਿਹਾ, 'ਜਿੱਥੋਂ ਤੱਕ ਭਾਰਤੀ ਚੋਣਾਂ ਦਾ ਸਵਾਲ ਹੈ, ਅਮਰੀਕੀ ਸਰਕਾਰ ਦੀ ਤਰਫੋਂ ਸਾਡੀ ਸਥਿਤੀ ਸਪੱਸ਼ਟ ਹੈ ਕਿ ਅਸੀਂ ਦੁਨੀਆ ਦੇ ਇਤਿਹਾਸ 'ਚ ਲੋਕਤੰਤਰ ਦੇ ਸਭ ਤੋਂ ਵੱਡੇ ਅਭਿਆਸ ਦੀ ਸ਼ਲਾਘਾ ਕਰਦੇ ਹਾਂ। "'
ਮਿਲਰ ਨੇ ਕਿਹਾ, "ਇਹ ਇੱਕ ਅਸਾਧਾਰਨ ਪ੍ਰਾਪਤੀ ਹੈ, ਅਤੇ ਜਦੋਂ ਚੋਣ ਦੇ ਨਤੀਜਿਆਂ ਦੀ ਗੱਲ ਆਉਂਦੀ ਹੈ ਤਾਂ ਅਸੀਂ ਸਪੱਸ਼ਟ ਤੌਰ 'ਤੇ ਕਿਸੇ ਦਾ ਪੱਖ ਨਹੀਂ ਲੈਂਦੇ ਹਾਂ।" ਇਸ ਦਾ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ।''
ਜੋਅ ਬਾਈਡੇਨ ਨੇ ਸੈਕਸ ਦੇ ਦੋਸ਼ੀ ਹਜ਼ਾਰਾਂ ਸਾਬਕਾ ਫੌਜੀ ਪੁਰਸ਼ਾਂ ਨੂੰ ਕੀਤਾ ਮੁਆਫ਼, ਜਾਣੋ ਕੀ ਹੈ ਮਾਮਲਾ
NEXT STORY