ਮਿਲਾਨ/ਇਟਲੀ (ਸਾਬੀ ਚੀਨੀਆ)- ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਹਫ਼ਤਾਵਰੀ ਸਮਾਗਮ ਕਰਵਾਏ ਗਏ। ਜਿਸ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਸਜਾਏ ਦੀਵਾਨਾ ਵਿੱਚ ਮਹਾਂਪੁਰਖ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲੇ ਵਾਲਿਆ ਨੇ ਵੀ ਵਿਸ਼ੇਸ਼ ਹਾਜਰੀ ਭਰੀ। ਜਿਹਨਾਂ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਜੋੜਿਆ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਸਿੱਖ ਵਿਅਕਤੀ 'ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ
ਇਸ ਮੌਕੇ ਉਹਨਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਨੇ ਬਹੁਤ ਸੁੰਦਰ ਇਮਾਰਤ ਦਾ ਨਿਰਮਾਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲੇ ਵਾਲਿਆ ਨੂੰ ਸਨਮਾਨ ਚਿੰਨ ਭੇਂਟ ਕੀਤਾ। ਉਹਨਾਂ ਕਿਹਾ ਕਿ ਬਾਬਾ ਅਮਰੀਕ ਸਿੰਘ ਜੀ ਸਿੱਖ ਪੰਥ ਲਈ ਅਹਿਮ ਸ਼ਖਸ਼ੀਅਤ ਹਨ। ਉਹਨਾਂ ਦੀ ਦੇਖ ਰੇਖ ਅੰਦਰ ਅਨੇਕਾਂ ਕਾਰਜ ਚੱੱਲ ਰਹੇ ਹਨ। ਇਸ ਮੌਕੇ ਗੁਰੂ ਕਾ ਲੰਗਰ ਅਤੱੁਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਤੂਫਾਨ ਮਗਰੋਂ ਭਾਰੀ ਮੀਂਹ ਦਾ ਖਦਸ਼ਾ; ਸਕੂਲ, ਦਫਤਰ ਬੰਦ
NEXT STORY