ਮਿਲਾਨ (ਇਟਲੀ) (ਸਾਬੀ ਚੀਨੀਆ)- ਇਟਲੀ 'ਚ ਕਬੱਡੀ ਨੂੰ ਹੋਰ ਪ੍ਰਫੁਲਿੱਤ ਕਰਨ ਲਈ ਅਤੇ ਕਬੱਡੀ ਖੇਡ ਵਿੱਚ ਇਕਸੁਰਤਾ ਲਿਆਉਣ ਦੇ ਲਈ ਇਟਲੀ ਦੇ ਖੇਡ ਪ੍ਰਮੋਟਰਾਂ ਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਬੱਡੀ ਫੈਡਰੇਸ਼ਨ ਇਟਲੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਇਟਲੀ ਦੀਆਂ ਵੱਖ ਵੱਖਾਂ ਕਲੱਬਾਂ ਦੁਆਰਾ ਸਨਬੋਨੀਫਾਚੋ ਸ਼ਹਿਰ ਨੇੜੇ ਵਿਲਾ ਸਿੰਘ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਨਵੀਂ ਫੈਡਰੇਸ਼ਨ ਦੇ ਪ੍ਰਬੰਧਕੀ ਢਾਂਚੇ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਇਟਲੀ ਦੇ ਉੱਘੇ ਸਮਾਜ ਸੇਵੀ ਲੱਕੀ ਪੁਆਰ (ਬੈਸਟ ਲੱਕੀ) ਨੂੰ ਇਸ ਨਵੀਂ ਫੈਡਰੇਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਚੀਨੀ ਵਿਗਿਆਨੀਆਂ ਦਾ ਕਮਾਲ, ਵਿਕਸਿਤ ਕੀਤੀ "ਈ-ਸਕਿਨ''
ਮੀਟਿੰਗ ਦੌਰਾਨ ਖੇਡ ਪ੍ਰਬੰਧਕਾਂ ਨੇ ਦੱਸਿਆ ਕਿ ਇਟਲੀ ਵਿੱਚ ਕਬੱਡੀ ਖੇਡ ਵਿੱਚ ਲੋੜੀਂਦੇ ਸੁਧਾਰ ਲਿਆਉਣ ਦੇ ਲਈ ਨਵੀਂ ਫੈਡਰੇਸ਼ਨ ਦਾ ਗਠਨ ਅਤਿ ਜਰੂਰੀ ਸੀ।ਇਸ ਫੈਡਰੇਸ਼ਨ ਦੀ ਦੇਖ ਰੇਖ ਹੇਠ ਇਟਲੀ ਵਿੱਚ ਸਾਲ 2025 ਵਿੱਚ ਕਰਵਾਏ ਜਾਣ ਵਾਲੇ ਖੇਡ ਮੇਲਿਆਂ ਦੀ ਰੂਪ ਰੇਖਾ ਵੀ ਤਿਆਰ ਕੀਤੀ ਗਈ ਹੈ। ਖੇਡ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸੀਜਨ ਵਿੱਚ ਹੋਣ ਵਾਲੇ ਕਬੱਡੀ ਖੇਡ ਮੇਲੇ ਬਹੁਤ ਹੀ ਦਿਲਚਸਪ ਹੋਣਗੇ ਅਤੇ ਦਰਸ਼ਕਾਂ ਨੂੰ ਬਹੁਤ ਹੀ ਰੌਚਕ ਮੈਚ ਦੇਖਣ ਨੂੰ ਮਿਲਣਗੇ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਲੱਕੀ ਪੁਆਰ ਦੁਆਰਾ ਸਭ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਉਨਾਂ ਨੂੰ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਦੀ ਬਿਹਤਰੀ ਲ਼ਈ ਸੇਵਾਵਾਂ ਕਰਨ ਮੌਕਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
PoK 'ਚ ਵਧੀ ਟੈਂਸ਼ਨ ! 1,000 ਤੋਂ ਵੱਧ ਮਦਰੱਸੇ ਕੀਤੇ ਗਏ ਬੰਦ, ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਐਮਰਜੈਂਸੀ ਟ੍ਰੇਨਿੰਗ
NEXT STORY