ਰੋਮ (ਦਲਵੀਰ ਕੈਂਥ)- ਮਹਾਨ ਸਿੱਖ ਧਰਮ ਦੀ ਵਿਲੱਖਣ ਤੇ ਸਤਿਕਾਰਤ ਸਖ਼ਸੀਅਤ ਬਾਬਾ ਬੁੱਢਾ ਜੀ, ਜਿਨ੍ਹਾਂ ਨੇ 5 ਗੁਰੂ ਸਾਹਿਬਾਨ ਨੂੰ ਗੁਰਗੱਦੀ ਦਾ ਤਿਲਕ ਲਗਾਇਆ ਅਤੇ 100 ਸਾਲ ਤੋਂ ਵੀ ਵੱਧ ਸਮੇਂ ਤੱਕ 6 ਗੁਰੂ ਸਾਹਿਬਾਨ ਨਾਲ ਬਹੁਤ ਨੇੜਿਓਂ ਜੁੜੇ ਰਹੇ। ਬਾਬਾ ਬੁੱਢਾ ਜੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਵਾਲੇ ਪਹਿਲੇ ਗ੍ਰੰਥੀ ਸਨ।
ਅਜਿਹੀ ਰੱਬੀ ਰੂਹ ਨੂੰ ਸਮਰਪਿਤ ਬੀੜ ਸਾਹਿਬ ਜੀ ਸਲਾਨਾ ਜੋੜ ਮੇਲੇ ਤੇ ਗੁਰਮਤਿ ਸਮਾਗਮ 17, 18 ਅਤੇ 19 ਅਕਤੂਬਰ 2025 ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐੈਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹਪੂਰਵਕ ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨਦਲੋ (ਬਰੇਸੀਆ) ਇਟਲੀ ਵਿਖੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ, ਕਥਾ ਵਾਚਕ ਤੇ ਕਵੀਸ਼ਰ ਬਾਬਾ ਬੁੱਢਾ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਚਾਨਣਾ ਪਾਉਣਗੇ।

ਇਹ ਵੀ ਪੜ੍ਹੋ- ਲਾਕਡਾਊਨ ! ਇੰਟਰਨੈੱਟ ਵੀ ਬੰਦ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਇਸ ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਤੇ ਸ਼੍ਰੋਮਣੀ ਢਾਡੀ ਜੱਥਾ ਗਿਆਨੀ ਸੁਖਬੀਰ ਸਿੰਘ ਭੌਰ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਭਾਈ ਜਗਜੀਤ ਸਿੰਘ ਧਾਲੀਵਾਲ ਨੇ ਦਿੰਦਿਆਂ ਇਸ ਵਿਸ਼ਾਲ ਗੁਰਮਤਿ ਸਮਾਗਮ ਵਿੱਚ ਸੂਬੇ ਭਰ ਦੀਆਂ ਸੰਗਤਾਂ ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਸ ਦੀ ਤਬਾਹੀ ਨਾਲ ਦਹਿਲ ਗਿਆ ਯੂਕਰੇਨ! ਜ਼ਾਪੋਰਿਜ਼ੀਆ ਸਮੇਤ ਕਈ ਖੇਤਰਾਂ 'ਚ ਭਿਆਨਕ ਹਮਲੇ
NEXT STORY