ਸਲੋਹ (ਸਰਬਜੀਤ ਸਿੰਘ ਬਨੂੜ)- ਸਥਾਨਕ ਸ਼ਹਿਰ ਸਲੋਹ ਵਿੱਚ ਕੰਜ਼ਰਵੇਟਿਵ ਪਾਰਟੀ ਦੇ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੇ ਪਹਿਲੇ ਸਿੱਖ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਸਲੋਹ ਵਿੱਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿੱਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵੱਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।
ਬਲਵਿੰਦਰ ਢਿੱਲੋਂ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ ਜੋ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿੱਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਸ਼ਿਕਸਤ ਦਿੱਤੀ ਸੀ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿੱਚੋਂ 16 ਮੈਂਬਰ ਹੀ ਹਾਜ਼ਰ ਰਹੇ।
ਇਹ ਵੀ ਪੜ੍ਹੋ- ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ- 'ਇਹ ਤਾਂ ਚੰਗੀਆਂ ਗੱਲਾਂ ਨਹੀਂ...'
ਇਸ ਉਪਰੰਤ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੇਅਰ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਤੇ ਲਿਬਰਲ ਡੈਮੋਕਰੇਟਸ ਦੇ ਡਿਪਟੀ ਮੇਅਰ ਕੌਂਸਲਰ ਅਸੀਮ ਨਵੀਦ ਵੱਲੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਰਸਮ ਅਦਾ ਕੀਤੀ ਗਈ। ਸਲੋਹ ਸ਼ਹਿਰ ਅੰਦਰ ਬੀਤੇ ਕਈ ਸਾਲਾਂ ਤੋਂ ਲੇਬਰ ਪਾਰਟੀ ਦਾ ਬਹੁਮਤ ਬਰਕਰਾਰ ਰਿਹਾ ਹੈ ਪਰ ਬੀਤੇ ਵਰ੍ਹੇ ਹੋਈਆ ਚੌਣਾਂ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ 21 ਕੌਂਸਲਰ, ਲੇਬਰ ਪਾਰਟੀ ਦੇ 18 ਕੌਂਸਲਰ ਤੇ 3 ਲਿਬਰਲ ਡੈਮੋਕਰੇਟਸ ਕੌਂਸਲਰ ਜਿੱਤੇ ਸਨ ਤੇ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਨੇ ਆਪਸੀ ਗਠਜੋੜ ਕਰ ਕੇ ਲੇਬਰ ਕਬਜ਼ੇ ਵਾਲੇ ਸ਼ਹਿਰ ਵਿੱਚ ਸਰਕਾਰ ਬਣਾ ਕੇ ਇਤਿਹਾਸ ਰਚਿਆ ਸੀ।
ਇਸ ਮੌਕੇ ਸਲੋਹ ਦੇ ਕੌਂਸਲਰਾਂ ਤੋਂ ਇਲਾਵਾ ਸਾਬਕਾ ਕੌਂਸਲਰ ਗੁਰਦੀਪ ਸਿੰਘ ਗਰੇਵਾਲ, ਜਸਵੰਤ ਸਿੰਘ ਢਿੱਲੋਂ, ਕੌਂਸਲਰ ਇਸਰਤ ਸ਼ਾਹ, ਸਾਬਕਾ ਮੇਅਰ ਮੇਵਾ ਸਿੰਘ ਮਾਨ ਤੇ ਰਵੀ ਬੌਲਾਨੀਆ ਸਮੇਤ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਤੇ ਦੋਸਤ ਹਾਜ਼ਰ ਸਨ। ਇਸ ਮੌਕੇ ਲੇਬਰ ਪਾਰਟੀ ਦੇ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਵੀ ਮੋਜੂਦ ਸਨ।
ਇਹ ਵੀ ਪੜ੍ਹੋ- ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਨੀਆ ਦਾ ਅਨੋਖਾ ਵਿਆਹ! ਬਰਫ਼ 'ਚੋਂ ਨਿਕਲੀ ਲਾੜੀ, ਪਰੀਆਂ ਨੇ ਕੀਤਾ ਮਹਿਮਾਨਾਂ ਦਾ ਸਵਾਗਤ (ਵੀਡੀਓ)
NEXT STORY