ਲਾਹੌਰ (ਏਜੰਸੀ) : ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ ਨੇ ਸੈਟੇਲਾਈਟ ਟੀ. ਵੀ. ਚੈਨਲਾਂ ਨੂੰ ਵਿਸਫੋਟ, ਧਮਾਕਿਆਂ, ਗੋਲੀਬਾਰੀ ਅਤੇ ਅੱਤਵਾਦੀ ਹਮਲਿਆਂ ਦਾ ਸਿੱਧਾ ਪ੍ਰਸਾਰਣ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਥਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚੈਨਲਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ (ਪੀ. ਈ. ਐੱਮ. ਆਰ. ਏ.) ਨੇ ਮੰਗਲਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿਚ 20 ਫਰਵਰੀ, 2023 ਨੂੰ ਜਾਰੀ ਆਪਣੇ ਪੁਰਾਣੇ ਹੁਕਮ ਨੂੰ ਦੁਹਰਾਇਆ। ਇਸ ਦੇ ਤਹਿਤ ਖ਼ਬਰਾਂ, ਸਮਸਾਮਇਕ ਮਾਮਲਿਆਂ ਅਤੇ ਖੇਤਰੀ ਭਾਸ਼ਾਵਾਂ ਦੇ ਚੈਨਲਾਂ ਨੂੰ ਅਜਿਹੀਆਂ ਘਟਨਾਵਾਂ ਦਾ ਪ੍ਰਸਾਰਣ, ਦੁਬਾਰਾ ਪ੍ਰਸਾਰਣ ਜਾਂ ਸਿੱਧਾ ਪ੍ਰਸਾਰਣ ਕਰਨ ਤੋਂ ਰੋਕਿਆ ਗਿਆ ਸੀ।
ਇਹ ਨਿਰਦੇਸ਼ ਅਜਿਹੇ ਸਮੇਂ ਆਇਆ ਹੈ, ਜਦੋਂ ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਸੁਰੱਖਿਆ ਘਟਨਾਵਾਂ ਦੀ ਰਿਪੋਰਟਿੰਗ ਅਤੇ ਜਨਤਾ ਤੱਕ ਸਮੇਂ ਸਿਰ ਜਾਣਕਾਰੀ ਪਹੁੰਚਾਉਣ ਵਿਚ ਮੀਡੀਆ ਦੀ ਭੂਮਿਕਾ ਨੂੰ ਲੈ ਕੇ ਵੀ ਚਰਚਾ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
NEXT STORY