ਜਲੰਧਰ (ਇੰਟ.)- ਪਾਕਿਸਤਾਨ ’ਚ ਪੰਜਾਬ ਸੂਬੇ ਦੀ ਸਰਕਾਰ ਨੇ ਸਮੋਗ ’ਤੇ ਕੰਟਰੋਲ ਲਈ ਇਕ ਨਵੀਂ ਲਾਗੂ ਕੀਤੀ ਹੈ, ਜਿਸ ਤਹਿਤ ਹੁਣ ਹਰ ਸਾਲ ਅਕਤੂਬਰ ਤੋਂ ਦਸੰਬਰ ਤੱਕ ਵਿਆਹ ਸਮਾਗਮਾਂ ’ਤੇ ਸਖ਼ਤ ਪਾਬੰਦੀ ਰਹੇਗੀ। ਇਹ ਨੀਤੀ ਲਾਹੌਰ ਹਾਈ ਕੋਰਟ ’ਚ ਪੇਸ਼ ਕੀਤੀ ਗਈ ਹੈ, ਜਿਸ ’ਚ ਦੱਸਿਆ ਗਿਆ ਹੈ ਕਿ ਵਿਆਹ ਸਮਾਗਮਾਂ ’ਚ ਵਾਹਨਾਂ ਕਾਰਨ ਊਰਜਾ ਦੀ ਖਪਤ ਵਧਦੀ ਹੈ, ਜੋ ਪ੍ਰਦੂਸ਼ਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ! ਜਾਣੋ ਆਉਣ ਵਾਲੇ ਦਿਨਾਂ ਲਈ ਕੀ ਹੈ ਭਵਿੱਖਬਾਣੀ
ਪੰਜਾਬ ਦੇ ਐਡਵੋਕੇਟ ਜਨਰਲ ਨੇ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਇਸ ਵਾਰ ਪਹਿਲੀ ਵਾਰ ਸਮੋਗ ਕੰਟਰੋਲ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਕੋਰਟ ਨੇ ਇਨ੍ਹਾਂ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਪ੍ਰਸ਼ਾਸਨ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਜ਼ਿਆਦਾ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰ ਸੀਡਰ ਮਸ਼ੀਨਾਂ ਵੰਡੀਆਂ ਜਾਣਗੀਆਂ, ਜੋ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ’ਚ ਹੀ ਨਸ਼ਟ ਕਰਦੀਆਂ ਹਨ, ਜਿਸ ਨਾਲ ਸਮੋਗ ਨੂੰ ਘੱਟ ਕੀਤਾ ਜਾ ਸਕੇ। ਅਦਾਲਤ ਨੇ ਸੁਝਾਅ ਦਿੱਤਾ ਕਿ ਵਿਆਹ ਸਮਾਗਮਾਂ ’ਚ ਵਨ ਡਿਸ਼ ਦੀ ਵਿਵਸਥਾ ਲਾਗੂ ਕੀਤੀ ਜਾਵੇ ਅਤੇ ਵਿਆਹ ਸਮਾਗਮਾਂ ਦੀ ਗਿਣਤੀ ਵੀ ਸੀਮਤ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਨੇ ਤੁਲਸੀ ਗਬਾਰਡ ਨੂੰ ਬਣਾਇਆ ਨੈਸ਼ਨਲ ਇੰਟੈਲੀਜੈਂਸ ਦਾ ਡਾਇਰੈਕਟਰ, ਪਹਿਲਾਂ ਸੀ ਡੈਮੋਕ੍ਰੇਟ
NEXT STORY