ਢਾਕਾ (ਏਜੰਸੀ): ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵਜੋਂ ਸ਼ੇਖ ਹਸੀਨਾ ਦੇ ਅਸਤੀਫ਼ੇ ਤੋਂ ਬਾਅਦ ਘੱਟ ਗਿਣਤੀ ਭਾਈਚਾਰਿਆਂ ਦੇ ਘੱਟੋ-ਘੱਟ 49 ਅਧਿਆਪਕਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ। ਸਥਾਨਕ ਮੀਡੀਆ ਰਿਪੋਰਟਾਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਦ ਡੇਲੀ ਸਟਾਰ ਦੀ ਰਿਪੋਰਟ ਅਨੁਸਾਰ ਬੰਗਲਾਦੇਸ਼ ਹਿੰਦੂ ਬੋਧੀ ਈਸਾਈ ਓਕਿਆ ਪ੍ਰੀਸ਼ਦ ਦੇ ਵਿਦਿਆਰਥੀ ਵਿੰਗ, ਬੰਗਲਾਦੇਸ਼ ਛਤਰ ਓਕਿਆ ਪ੍ਰੀਸ਼ਦ ਨੇ ਸ਼ਨੀਵਾਰ ਨੂੰ ਜਾਟੀਆ ਪ੍ਰੈਸ ਕਲੱਬ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਕੌਮਾਂਤਰੀ ਵਿਦਿਆਰਥੀਆਂ ਨੂੰ ਲੈ ਕੇ ਕੈਨੇਡੀਅਨ ਮੰਤਰੀ ਨੇ ਕੀਤਾ ਹੈਰਾਨੀਜਨਕ ਖ਼ੁਲਾਸਾ
ਸੰਗਠਨ ਦੇ ਕੋਆਰਡੀਨੇਟਰ ਸਾਜਿਬ ਸਰਕਾਰ ਨੇ ਕਿਹਾ ਕਿ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਪਤਨ ਤੋਂ ਬਾਅਦ, ਧਾਰਮਿਕ ਅਤੇ ਨਸਲੀ ਘੱਟ ਗਿਣਤੀ ਹਿੰਸਾ ਦੀ ਲਹਿਰ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਨੇ ਦੱਸਿਆ ਇਨ੍ਹਾਂ ਵਿੱਚ ਹਮਲੇ, ਲੁੱਟਮਾਰ, ਔਰਤਾਂ 'ਤੇ ਹਮਲੇ, ਮੰਦਰਾਂ ਦੀ ਭੰਨਤੋੜ, ਘਰਾਂ ਅਤੇ ਕਾਰੋਬਾਰਾਂ 'ਤੇ ਅੱਗਜ਼ਨੀ ਦੇ ਹਮਲੇ ਅਤੇ ਇੱਥੋਂ ਤੱਕ ਕਿ ਕਤਲ ਵੀ ਸ਼ਾਮਲ ਹਨ। ਸਾਜਿਬ ਨੇ ਅੱਗੇ ਖੁਲਾਸਾ ਕੀਤਾ ਕਿ ਦੇਸ਼ ਭਰ ਵਿੱਚ ਘੱਟ ਗਿਣਤੀ ਅਧਿਆਪਕਾਂ ਨੂੰ ਸਰੀਰਕ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ 30 ਅਗਸਤ ਤੱਕ ਘੱਟੋ-ਘੱਟ 49 ਅਧਿਆਪਕਾਂ ਨੂੰ ਜਬਰੀ ਅਸਤੀਫਾ ਦੇਣਾ ਪਿਆ ਹੈ। ਹਾਲਾਂਕਿ, ਉਨ੍ਹਾਂ ਵਿੱਚੋਂ 19 ਅਧਿਆਪਕਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੇਖ ਹਸੀਨਾ ਦੀ ਸਰਕਾਰ ਨੂੰ ਪਿਛਲੇ ਮਹੀਨੇ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਸੀ ਕਿਉਂਕਿ ਹਿੰਸਕ ਵਿਦਿਆਰਥੀਆਂ ਦੀ ਅਗਵਾਈ ਵਾਲੇ ਕੋਟਾ ਵਿਰੋਧੀ ਪ੍ਰਦਰਸ਼ਨਾਂ ਦੇ ਨਤੀਜੇ ਵਜੋਂ 400 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੌਮਾਂਤਰੀ ਵਿਦਿਆਰਥੀਆਂ ਨੂੰ ਲੈ ਕੇ ਕੈਨੇਡੀਅਨ ਮੰਤਰੀ ਨੇ ਕੀਤਾ ਹੈਰਾਨੀਜਨਕ ਖ਼ੁਲਾਸਾ
NEXT STORY