ਢਾਕਾ (ਏਜੰਸੀ)- ਬੰਗਲਾਦੇਸ਼ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਕੱਲੇ ਨਵੰਬਰ ਮਹੀਨੇ ਕਰੀਬ 30,000 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 173 ਲੋਕਾਂ ਦੀ ਮੌਤ ਹੋ ਗਈ ਹੈ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਸਿਹਤ ਸੇਵਾਵਾਂ ਦੇ ਡਾਇਰੈਕਟੋਰੇਟ ਜਨਰਲ (ਡੀਜੀਐੱਚਐੱਸ) ਦੇ ਅਧਿਕਾਰਤ ਅੰਕੜਿਆਂ ਅਨੁਸਾਰ, ਕੁੱਲ ਮਾਮਲਿਆਂ ਵਿੱਚੋਂ 29,652 ਮਾਮਲੇ ਨਵੰਬਰ ਵਿੱਚ ਦਰਜ ਕੀਤੇ ਗਏ।
ਇਹ ਵੀ ਪੜ੍ਹੋ: ਭਾਰਤ ਤੋਂ 7 ਲੱਖ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਓਮਾਨ
ਪਿਛਲੇ 24 ਘੰਟਿਆਂ ਵਿੱਚ ਡੇਂਗੂ ਬੁਖਾਰ ਦੇ 882 ਹੋਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਬੰਗਲਾਦੇਸ਼ ਵਿੱਚ ਇਸ ਸਾਲ ਜਨਵਰੀ ਤੋਂ ਹੁਣ ਤੱਕ ਡੇਂਗੂ ਦੇ ਮਾਮਲਿਆਂ ਦੀ ਗਿਣਤੀ 92,351 ਤੱਕ ਪਹੁੰਚ ਗਈ ਹੈ। ਸਿਹਤ ਸੇਵਾਵਾਂ ਦੇ ਡਾਇਰੈਕਟੋਰੇਟ ਜਨਰਲ (ਡੀਜੀਐੱਚਐੱਸ) ਨੇ ਕਿਹਾ ਕਿ ਐਤਵਾਰ ਸਵੇਰ ਤੱਕ ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਡੇਂਗੂ ਨਾਲ ਸਬੰਧਤ 6 ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 494 ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਡੇਂਗੂ ਬੁਖਾਰ ਇੱਕ ਵਾਇਰਲ ਬਿਮਾਰੀ ਹੈ, ਜੋ ਸੰਕਰਮਿਤ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਲੱਛਣਾਂ ਵਿੱਚ ਸਿਰਦਰਦ, ਤੇਜ਼ ਬੁਖਾਰ, ਥਕਾਵਟ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਤੇਜ਼ ਦਰਦ,ਗ੍ਰੰਥੀਆਂ ਵਿਚ ਸੋਜ, ਉਲਟੀਆਂ ਅਤੇ ਧੱਫੜ ਸ਼ਾਮਲ ਹਨ।
ਇਹ ਵੀ ਪੜ੍ਹੋ: ਸਿਰਫ਼ ਤੌਲੀਆ ਲਪੇਟ ਕੇ ਮੈਟਰੋ 'ਚ ਚੜ੍ਹੀਆਂ 4 ਕੁੜੀਆਂ, ਵੇਖਦੇ ਰਹਿ ਗਏ ਲੋਕ (ਵੀਡੀਓ ਵਾਇਰਲ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ ਸਰਕਾਰ ਨੇ ਚੀਨ ਤੋਂ 2 ਕਰੋੜ ਅਮਰੀਕੀ ਡਾਲਰ ਦੀ ਗ੍ਰਾਂਟ ਸਹਾਇਤਾ ਕੀਤੀ ਸਵੀਕਾਰ
NEXT STORY