ਢਾਕਾ (ਏਜੰਸੀ)- ਬੰਗਲਾਦੇਸ਼ ਦੀ ਇਕ ਅਦਾਲਤ ਨੇ ਦੇਸ਼ਧ੍ਰੋਹ ਦੇ ਇਕ ਮਾਮਲੇ ਵਿਚ ਹਿੰਦੂ ਸੰਤ ਅਤੇ ਇਸਕੋਨ ਦੇ ਸਹਿਯੋਗੀ ਚਿਨਮਯ ਕ੍ਰਿਸ਼ਨ ਦਾਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚਿਨਮਯ ਕ੍ਰਿਸ਼ਨ ਦਾਸ ਨੂੰ ਪੇਸ਼ੀ ਲਈ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ ਅਤੇ ਆਨਲਾਈਨ ਮਾਧਿਅਮ ਰਾਹੀਂ ਅਦਾਲਤੀ ਕਾਰਵਾਈ ਵਿੱਚ ਹਾਜ਼ਰ ਹੋਏ। ਇਸਕਾਨ ਦੇ ਮੈਂਬਰ ਰਹਿ ਚੁੱਕੇ ਦਾਸ ਨੂੰ 25 ਨਵੰਬਰ ਨੂੰ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਹੁਣ ਹੋਮਵਰਕ ਦੀ ਟੈਨਸ਼ਨ ਛੱਡ ਦੇਣ ਬੱਚੇ, ਬਣ ਗਿਆ ਨਵਾਂ ਕਾਨੂੰਨ
ਇਕ ਨਿਊਜ਼ ਵੈੱਬਸਾਈਟ ਨੇ ਆਪਣੀ ਖਬਰ 'ਚ ਚਟਗਾਂਵ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨਜ਼ੀਮੁਦੀਨ ਚੌਧਰੀ ਦੇ ਹਵਾਲੇ ਨਾਲ ਕਿਹਾ, 'ਸੁਣਵਾਈ ਦੌਰਾਨ ਸਰਕਾਰ ਨੇ ਜ਼ਮਾਨਤ 'ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਇਹ ਦੇਸ਼ ਧ੍ਰੋਹ ਦਾ ਮਾਮਲਾ ਹੈ ਅਤੇ ਇਸ ਦੀ ਸਜ਼ਾ ਉਮਰ ਕੈਦ ਹੈ।' ਮੈਟਰੋਪੋਲੀਟਨ ਸਰਕਾਰੀ ਵਕੀਲ ਐਡਵੋਕੇਟ ਮੋਫਿਜ਼ੁਲ ਹੱਕ ਭੁਈਆਂ ਨੇ ਦਿ ਡੇਲੀ ਸਟਾਰ ਨੂੰ ਦੱਸਿਆ, "ਚਟਗਾਂਵ ਦੇ ਮੈਟਰੋਪੋਲੀਟਨ ਸੈਸ਼ਨ ਜੱਜ ਸੈਫੁਲ ਇਸਲਾਮ ਨੇ ਲਗਭਗ 30 ਮਿੰਟਾਂ ਤੱਕ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।"
ਇਹ ਵੀ ਪੜ੍ਹੋ: ਨਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, 5 ਲੋਕਾਂ ਦੀ ਦਰਦਨਾਕ ਮੌਤ
ਦਾਸ ਦੇ ਵਕੀਲ ਅਪੂਰਵ ਕੁਮਾਰ ਭੱਟਾਚਾਰੀਆ ਨੇ ਕਿਹਾ ਕਿ ਉਹ ਜ਼ਮਾਨਤ ਲਈ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਯੋਜਨਾ ਬਣਾ ਰਹੇ ਹਨ। ਬੰਗਲਾਦੇਸ਼ ਸਮਿਤੀ ਸਨਾਤਨੀ ਜਾਗਰਣ ਜੋਤ ਸੰਗਠਨ ਦੇ ਬੁਲਾਰੇ ਦਾਸ ਦੀ ਜ਼ਮਾਨਤ ਪਟੀਸ਼ਨ 26 ਨਵੰਬਰ ਨੂੰ ਚਟਗਾਂਵ ਦੇ ਛੇਵੇਂ ਮੈਟਰੋਪੋਲੀਟਨ ਮੈਜਿਸਟ੍ਰੇਟ ਕਾਜ਼ੀ ਸ਼ਰੀਫੁਲ ਇਸਲਾਮ ਨੇ ਖਾਰਜ ਕਰ ਦਿੱਤੀ ਸੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਫੈਸਲੇ ਨਾਲ ਹਿੰਦੂ ਭਾਈਚਾਰਾ ਗੁੱਸੇ 'ਚ ਆ ਗਿਆ ਅਤੇ ਉਨ੍ਹਾਂ ਨੇ ਅਦਾਲਤ ਦੇ ਬਾਹਰ ਜੇਲ੍ਹ ਵੈਨ ਦੇ ਆਲੇ-ਦੁਆਲੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਦੇ ਨਤੀਜੇ ਵਜੋਂ ਹਿੰਸਕ ਝੜਪਾਂ ਹੋਈਆਂ, ਜਿਸ 'ਚ ਵਕੀਲ ਸੈਫੁਲ ਇਸਲਾਮ ਅਲੀਫ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਸੇਵਾਮੁਕਤ ਕਰਮਚਾਰੀਆਂ ਤੇ ਹਥਿਆਰਬੰਦ ਬਲਾਂ ਦੇ ਕਰਮਚਾਰੀਆਂ ਦੇ ਪੈਨਸ਼ਨ ਲਾਭਾਂ 'ਚ ਕਟੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਇਹ ਹਵਾਈ ਅੱਡਾ ਨਹੀਂ, ਬਲਕਿ...', ਨਾਰਵੇ ਦੇ ਨੇਤਾ ਓਡੀਸ਼ਾ ਦੇ ਇਸ ਰੇਲਵੇ ਸਟੇਸ਼ਨ ਦੇ ਹੋਏ ਮੁਰੀਦ
NEXT STORY