ਢਾਕਾ (ਏਜੰਸੀ)- ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ ਨੂੰ ਅਹੁਦੇ ਤੋਂ ਹਟਾਉਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਨੇ ਇਹ ਗੱਲ ਅਜਿਹੇ ਸਮੇਂ ਕਹੀ ਜਦੋਂ ਇਕ ਦਿਨ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਸ਼ੇਖ ਹਸੀਨਾ ਦੇ ਅਸਤੀਫੇ ’ਤੇ ਸਵਾਲ ਉਠਾਉਣ ਵਾਲੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਕੋਲੋਂ ਅਹੁਦਾ ਛੱਡਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ਟਰੂਡੋ ਨੂੰ ਦੋਹਰੀ ਮਾਰ; ਆਪਣੀ ਹੀ ਪਾਰਟੀ ਹੋ ਗਈ ਵਿਰੋਧੀ, ਚੋਣਾਂ 'ਚ ਕਰਨਾ ਪੈ ਸਕਦੈ ਹਾਰ ਦਾ ਸਾਹਮਣਾ
ਸ਼ਹਾਬੁਦੀਨ ਨੇ ਪਿਛਲੇ ਹਫਤੇ ਬੰਗਾਲੀ ਅਖ਼ਬਾਰ 'ਮਨਾਬ ਜ਼ਮੀਨ' ਨੂੰ ਦਿੱਤੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਗੱਲ ਦਾ ਕੋਈ ਦਸਤਾਵੇਜ਼ੀ ਸਬੂਤ ਨਹੀਂ ਹੈ ਕਿ ਸ਼ੇਖ ਹਸੀਨਾ ਨੇ ਅਗਸਤ 'ਚ ਵਿਦਿਆਰਥੀਆਂ ਦੀ ਅਗਵਾਈ ਵਿਚ ਵੱਡੇ ਪੈਮਾਨੇ 'ਤੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਛੱਡਣ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਮੰਗਲਵਾਰ ਨੂੰ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਬੰਗਭਵਨ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸ਼ਹਾਬੂਦੀਨ ਦੇ ਅਸਤੀਫੇ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ਸਕੂਲ 'ਚ ਹੋਇਆ ਧਮਾਕਾ, 35 ਵਿਦਿਆਰਥੀ ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਲੀਪੀਨਜ਼ 'ਚ ਤੂਫਾਨ ਨੇ ਮਚਾਈ ਤਬਾਹੀ, 23 ਲੋਕਾਂ ਦੀ ਮੌਤ (ਤਸਵੀਰਾਂ)
NEXT STORY