ਢਾਕਾ (ਭਾਸ਼ਾ)- ਬੰਗਲਾਦੇਸ਼ ਸਰਕਾਰ ਦੀ ਮਲਕੀਅਤ ਵਾਲੀ ‘ਬਿਮਾਨ ਬੰਗਲਾਦੇਸ਼ ਏਅਰਲਾਈਨਜ਼’ 29 ਜਨਵਰੀ ਤੋਂ ਢਾਕਾ ਤੇ ਕਰਾਚੀ ਵਿਚਕਾਰ ਸਿੱਧੀਆਂ ਉਡਾਣਾਂ ਫਿਰ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਇਕ ਦਹਾਕੇ ਤੋਂ ਵੱਧ ਸਮੇਂ ਬਾਅਦ ਬੰਗਲਾਦੇਸ਼ ਤੇ ਪਾਕਿਸਤਾਨ ਵਿਚਕਾਰ ਨਿਰੰਤਰ ਹਵਾਈ ਸੰਪਰਕ ਬਹਾਲ ਹੋ ਜਾਵੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਬੰਗਲਾ ਰੋਜ਼ਾਨਾ ਅਖਬਾਰ ‘ਪ੍ਰਥਮ ਆਲੋ’ ਨੇ ਏਅਰਲਾਈਨਜ਼ ਦੇ ਇਕ ਬਿਆਨ ਦਾ ਹਵਾਲਾ ਦਿੰਦੇ ਹੋਏ ਦੱਸਿਆ, ‘‘ਸ਼ੁਰੂਆਤ ’ਚ ਉਡਾਣਾਂ ਹਫ਼ਤੇ ’ਚ ਦੋ ਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਸੰਚਾਲਿਤ ਹੋਣਗੀਆਂ।’’
ਇਹ ਉਡਾਣ ਢਾਕਾ ਤੋਂ ਸਥਾਨਕ ਸਮੇਂ ਅਨੁਸਾਰ ਰਾਤ 8 ਵਜੇ ਰਵਾਨਾ ਹੋਵੇਗੀ ਅਤੇ ਕਰਾਚੀ ’ਚ ਰਾਤ 11 ਵਜੇ ਪਹੁੰਚੇਗੀ। ਵਾਪਸੀ ਦੀ ਉਡਾਣ ਕਰਾਚੀ ਤੋਂ ਰਾਤ 12 ਵਜੇ ਰਵਾਨਾ ਹੋਵੇਗੀ ਅਤੇ ਢਾਕਾ ’ਚ ਤੜਕੇ 4:20 ਵਜੇ ਪਹੁੰਚੇਗੀ। ਸਾਲ 2024 ’ਚ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਡਿੱਗਣ ਤੋਂ ਬਾਅਦ ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਸਬੰਧਾਂ ’ਚ ਨੇੜਤਾ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੈਮਲੂਪਸ 'ਚੋਂ ਮਿਲੀ ਲਾਸ਼, ਪੁਲਸ ਵੱਲੋਂ ਜਾਂਚ ਸ਼ੁਰੂ
NEXT STORY