ਇੰਟਰਨੈਸ਼ਨਲ ਡੈਸਕ (ਭਾਸ਼ਾ)- ਬੰਗਲਾਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੰਗਲਾਦੇਸ਼ ਵਿੱਚ ਸੋਮਵਾਰ (23 ਅਕਤੂਬਰ) ਨੂੰ ਦੋ ਰੇਲਗੱਡੀਆਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 15 ਲੋਕ ਮਾਰੇ ਗਏ ਅਤੇ 100 ਤੋਂ ਵਧੇਰੇ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਰਾਇਟਰਜ਼ ਨੇ ਪੁਲਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਰਾਹਤ ਸਮੱਗਰੀ ਦੀ ਦੂਜੀ ਖੇਪ ਪਹੁੰਚੀ ਗਾਜ਼ਾ, ਉੱਧਰ ਇਜ਼ਰਾਈਲ ਦੇ PM ਨੇ ਹਿਜ਼ਬੁੱਲਾ ਨੂੰ ਦਿੱਤੀ ਚਿਤਾਵਨੀ
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਢਾਕਾ ਤੋਂ ਕਰੀਬ 80 ਕਿਲੋਮੀਟਰ ਦੂਰ ਭੈਰਬ ਵਿਖੇ ਇੱਕ ਯਾਤਰੀ ਰੇਲਗੱਡੀ ਇੱਕ ਮਾਲ ਗੱਡੀ ਨਾਲ ਟਕਰਾ ਗਈ।ਰਾਇਟਰਜ਼ ਨਾਲ ਗੱਲ ਕਰਦੇ ਹੋਏ ਇੱਕ ਸਥਾਨਕ ਪੁਲਸ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਉਮੀਦ ਹੈ ਕਿਉਂਕਿ ਬਚਾਅ ਕਾਰਜ ਜਾਰੀ ਹਨ। bdnews24 ਨੇ ਭੈਰਬ ਰੇਲਵੇ ਸਟੇਸ਼ਨ ਦੇ ਇੱਕ ਪੁਲਸ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਹੁਣ ਤੱਕ 15 ਲਾਸ਼ਾਂ ਮਿਲੀਆਂ ਹਨ। ਨਿਊਜ਼ ਪੋਰਟਲ ਨੇ ਦੱਸਿਆ ਕਿ ਨੁਕਸਾਨੇ ਗਏ ਡੱਬਿਆਂ ਦੇ ਹੇਠਾਂ ਕਈ ਲੋਕ ਫਸ ਗਏ ਹਨ। ਢਾਕਾ ਦੇ ਸੁਪਰਡੈਂਟ ਅਨੋਵਰ ਹੁਸੈਨ ਨੇ ਕਿਹਾ, "ਸ਼ੁਰੂਆਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਾਲ ਗੱਡੀ ਪਿੱਛੇ ਤੋਂ ਏਗਾਰੋ ਸਿੰਧੂਰ ਵਿੱਚ ਟਕਰਾ ਗਈ, ਜਿਸ ਨਾਲ ਦੋ ਡੱਬੇੇ ਨੁਕਸਾਨੇ ਗਏ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ 'ਚ ਹਿੰਦੂ ਭਾਈਚਾਰੇ ਨੂੰ ਦੀਵਾਲੀ ਨਾ ਮਨਾਉਣ ਦੀ ਮਿਲੀ ਧਮਕੀ, ਕੰਧਾਂ 'ਤੇ ਲਾਏ ਪੋਸਟਰ
NEXT STORY