ਢਾਕਾ (ਏਜੰਸੀ) : ਬੰਗਲਾਦੇਸ਼ ਹਾਈ ਕੋਰਟ ਨੇ ਐਤਵਾਰ ਨੂੰ ਜੇਲ੍ਹ ਵਿਚ ਬੰਦ ਹਿੰਦੂ ਅਧਿਕਾਰ ਨੇਤਾ ਚਿਨਮਯ ਕ੍ਰਿਸ਼ਨ ਦਾਸ ਨੂੰ 2 ਹੋਰ ਮਾਮਲਿਆਂ ’ਚ ਜ਼ਮਾਨਤ ਦੇ ਦਿੱਤੀ ਪਰ ਹੋਰ ਮਾਮਲਿਆਂ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਾਸ ਦੇ ਜੇਲ ਤੋਂ ਬਾਹਰ ਆਉਣ ਦੀ ਸੰਭਾਵਨਾ ਨਹੀਂ ਹੈ। ਦਾਸ ਨੂੰ ਪਿਛਲੇ ਮਹੀਨੇ ਵੀ 2 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ, ਜਿਨ੍ਹਾਂ ’ਚ ਭੰਨਤੋੜ, ਹਮਲਾ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਸ਼ਾਮਲ ਸਨ।
ਇਹ ਵੀ ਪੜ੍ਹੋ : ਕੇਪ ਵਰਡੇ 'ਚ ਵਾਪਰਿਆ ਭਿਆਨਕ ਬੱਸ ਹਾਦਸਾ, 25 ਲੋਕਾਂ ਦੀ ਮੌਤ
ਦਾਸ ਨੂੰ ਨਵੰਬਰ 2024 ਵਿਚ ਦੇਸ਼ਧ੍ਰੋਹ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਰਾਸ਼ਟਰੀ ਝੰਡੇ ਦਾ ਕਥਿਤ ਤੌਰ ’ਤੇ ਅਪਮਾਨ ਕਰਨ ਦਾ ਦੋਸ਼ ਸੀ, ਜਿਸ ਤੋਂ ਬਾਅਦ ਵਿਰੋਧ-ਪ੍ਰਦਰਸ਼ਨ ਅਤੇ ਫ਼ਿਰਕੂ ਤਣਾਅ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਕਈ ਹੋਰ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਭੰਨਤੋੜ ਦੇ ਦੋਸ਼ ਸ਼ਾਮਲ ਹਨ। ਜਸਟਿਸ ਕੇ.ਐੱਮ. ਜ਼ਾਹਿਦ ਸਰਵਰ ਅਤੇ ਜਸਟਿਸ ਸ਼ੇਖ਼ ਅਬੂ ਤਾਹੇਰ ਦੇ ਬੈਂਚ ਨੇ ਐਤਵਾਰ ਨੂੰ ਭੰਨਤੋੜ ਅਤੇ ਪੁਲਸ ਦੇ ਕੰਮ ਵਿਚ ਰੁਕਾਵਟ ਪਾਉਣ ਨਾਲ ਜੁੜੇ 2 ਮਾਮਲਿਆਂ ਵਿਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੀਨ 'ਚ ਚੱਕਰਵਾਤ 'Saudel' ਨੇ ਮਚਾਈ ਤਬਾਹੀ: ਭਾਰੀ ਬਾਰਿਸ਼ ਤੇ ਜ਼ਮੀਨ ਖਿਸਕਣ ਨਾਲ 3 ਲੋਕਾਂ ਦੀ ਮੌਤ, 9 ਲਾਪਤਾ
NEXT STORY