ਢਾਕਾ- ਅੱਜ ਤੋਂ ਮੁਸਲਮਾਨਾਂ ਦਾ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਾਲ ਕੋਰੋਨਾ ਵਾਇਰਸ ਦੇ ਚੱਲਦੇ ਕਈ ਦੇਸ਼ਾਂ ਨੇ ਰਮਜ਼ਾਨ ਵਿਚ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਕੋਰੋਨਾਵਾਇਰਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਬੰਗਲਾਦੇਸ਼ੀ ਸਰਕਾਰ ਨੇ ਇਫਤਾਰ ਦੌਰਾਨ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਾਈ ਹੈ। ਬੀ.ਡੀ. ਨਿਊਜ਼24 ਮੁਤਾਬਕ ਧਾਰਮਿਕ ਮਾਮਲਿਆਂ ਬਾਰੇ ਮੰਤਰਾਲਾ ਵਲੋਂ ਇਕ ਬਿਆਨ ਜਾਰੀ ਕਰਕੇ ਇਸ ਦੀ ਸੂਚਨਾ ਦਿੱਤੀ ਗਈ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ ਵਰਤਮਾਨ ਵਿਚ ਕੋਰੋਨਾਵਾਇਰਸ ਮਹਾਮਾਰੀ ਦੇ ਪ੍ਰਸਾਰ ਦੇ ਚੱਲਦੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨਾ ਜ਼ਰੂਰੀ ਹੈ। ਅਜਿਹੇ ਵਿਚ ਕਿਸੇ ਵੀ ਸੰਸਥਾਨ ਜਾਂ ਵਿਅਕਤੀ ਨੂੰ ਇਫਤਾਰ ਦਾਵਤਾਂ ਦਾ ਆਯੋਜਨ ਕਰਨ ਦੀ ਆਗਿਆ ਨਹੀਂ ਹੈ। ਜੇਕਰ ਕੋਈ ਇਹਨਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਜਾਹਿਦ ਮਲਿਕ ਨੇ ਦੱਸਿਆ ਕਿ ਬੰਗਲਾਦੇਸ਼ ਵਿਚ ਕੋਰੋਨਾ ਵਾਇਰਸ ਦੇ ਕਾਰਣ 7 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 127 ਤੱਕ ਪਹੁੰਚ ਗਈ ਹੈ। ਉਥੇ ਹੀ ਦੇਸ਼ ਵਿਚ ਇਨਫੈਕਸ਼ਨ ਦਾ ਅੰਕੜਾ 4,186 ਤੱਕ ਪਹੁੰਚ ਗਿਆ ਹੈ।
ਮਾਂ ਦੀ ਛੋਟੀ ਜਿਹੀ ਲਾਪਰਵਾਹੀ ਨੇ ਲਈ 3 ਮਹੀਨੇ ਦੇ ਮਾਸੂਮ ਦੀ ਜਾਨ
NEXT STORY