ਸਰੀ— ਬ੍ਰਿਟਿਸ਼ ਕੋਲੰਬੀਆ ਦੇ ਕੈਰੀਬੂ ਇਲਾਕੇ ਦੇ ਜੰਗਲਾਂ 'ਚ ਅੱਗ ਲਗਾਤਾਰ ਭਿਆਨਕ ਰੂਪ ਧਾਰਦੀ ਜਾ ਰਹੀ ਹੈ। ਅਜਿਹੇ 'ਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਹੈ ਕਿ ਫੈਡਰਲ ਸਰਕਾਰ ਨੇ ਇਸ ਘਟਨਾ 'ਤੇ ਨਜ਼ਰ ਬਣਾਈ ਹੋਈ ਹੈ ਤੇ ਉਹ ਹਰ ਮਦਦ ਲਈ ਤਿਆਰ ਹੈ।
ਕੈਨੇਡਾ ਦੇ ਰੱਖਿਆ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਫੈਡਰਲ ਸਰਕਾਰ ਨੇ ਇਸ ਘਟਨਾ ਤੇ ਆਪਣੀ ਨਜ਼ਰ ਬਣਾਈ ਹੋਈ ਹੈ ਤੇ ਲੋੜ ਪਈ ਤਾਂ ਫੈਡਰਲ ਸਰਕਾਰ ਲੋੜਵੰਦਾ ਦੀ ਹਰ ਮਦਦ ਕਰੇਗੀ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਦੇ ਕੈਰੀਬੂ ਖੇਤਰ ਦੇ ਜੰਗਲਾਂ 'ਚ ਲੱਗੀ ਅੱਗ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ। ਬੀ. ਸੀ. ਵਾਈਲਡ ਫਾਇਰ ਦੇ ਅਨੁਮਾਨ ਮੁਤਾਬਕ ਅੱਗ ਅਗਲੇ ਕੁਝ ਸਮੇਂ 'ਚ ਹੋਰ ਭਿਆਨਕ ਰੂਪ ਧਾਰ ਸਕਦੀ ਹੈ। ਕੈਰੀਬੂ ਖੇਤਰ ਦੇ ਜ਼ਿਲ੍ਹਾ ਐਮਰਜੈਂਸੀ ਆਪਰੇਸ਼ਨ ਸੈਂਟਰ ਮੁਤਾਬਕ ਸੁਰੱਖਿਆ ਦੇ ਤੌਰ ਤੇ ਬਹੁਤ ਸਾਰੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਵਾਈਲਡ ਫਾਇਰ ਸਰਵਿਸ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ। ਕਈ ਫਾਇਰ ਫਾਈਟਰ ਅਤੇ ਸਥਾਨਕ ਲੋਕ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਬੁਝਾਉਣ ਲਈ ਵਾਟਸਨ ਝੀਲ ਤੋਂ ਪਾਣੀ ਲਿਆ ਜਾ ਰਿਹਾ ਹੈ।
ਭਾਰਤ 'ਚ ਰਹਿਣ ਲਈ ਭੁੱਖ ਹੜਤਾਲ 'ਤੇ ਬੈਠਾ ਇਹ ਰੂਸੀ ਵਿਅਕਤੀ
NEXT STORY