ਨਿਊਯਾਰਕ : ਇਨ੍ਹੀਂ ਦਿਨੀਂ ਜਹਾਜ਼ਾਂ ਵਿਚ ਉਡਾਣ ਦੌਰਾਨ ਹਾਦਸੇ ਵਧਦੇ ਜਾ ਰਹੇ ਹਨ। ਤਾਜ਼ਾ ਹਾਦਸਾ ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਵਿਚ ਹੋਇਆ, ਜਿਸ ਨਾਲ ਉਸ ਵਿਚ ਸਵਾਰ ਸੈਂਕੜੇ ਯਾਤਰੀਆਂ ਦੇ ਸਾਹ ਸੁੱਕ ਗਏ। ਮੀਡੀਆ ਰਿਪੋਰਟਾਂ ਮੁਤਾਬਕ ਸੋਮਵਾਰ ਦੁਪਹਿਰ ਨੂੰ ਯੂਨਾਈਟਿਡ ਏਅਰਲਾਈਨਜ਼ ਦਾ ਜਹਾਜ਼ 2091, ਏਅਰਬੱਸ 320 ਉਡਾਣ ਭਰਨ ਲਈ ਤਿਆਰ ਸੀ ਪਰ ਅਚਾਨਕ ਇਸ ਦੇ ਇੰਜਣ ਵਿਚ ਅੱਗ ਲੱਗ ਗਈ ਅਤੇ ਉਸ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕਿਸੇ ਵੱਡੇ ਹਾਦਸੇ ਦੇ ਖ਼ਦਸ਼ੇ ਕਾਰਨ ਫਲਾਈਟ ਨੂੰ ਰੱਦ ਕਰਨਾ ਪਿਆ ਅਤੇ ਫੌਰਨ ਯਾਤਰੀਆਂ ਨੂੰ ਜਹਾਜ਼ ਵਿਚੋਂ ਬਾਹਰ ਕੱਢਿਆ ਗਿਆ।
ਫਲਾਈਟ ਸ਼ਿਕਾਗੋ ਦੇ ਓਹੇਅਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣ ਭਰਨ ਲਈ ਤਿਆਰ ਸੀ, ਉਦੋਂ ਅਚਾਨਕ ਉਸ ਦੇ ਇਕ ਖੰਭ ਵਿਚੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਹਾਜ਼ 'ਚ ਅਚਾਨਕ ਆਈ ਇਸ ਗੜਬੜੀ ਕਾਰਨ ਉਡਾਣ ਚਾਲਕ ਦਲ ਅਤੇ ਹਵਾਈ ਅੱਡੇ ਦੀਆਂ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਕਾਰਵਾਈ ਕੀਤੀ। ਉਸ ਸਮੇਂ ਜਹਾਜ਼ ਵਿਚ ਕੁੱਲ 148 ਯਾਤਰੀ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ। ਘਟਨਾ ਦੀ ਜਾਣਕਾਰੀ ਦਿੰਦਿਆਂ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (ਐੱਫ.ਏ.ਏ.) ਅਤੇ ਯੂਨਾਈਟਿਡ ਏਅਰਲਾਈਨਜ਼ ਨੇ ਦੱਸਿਆ ਕਿ ਜਹਾਜ਼ ਨੂੰ ਵਾਪਸ ਗੇਟ 'ਤੇ ਲਿਜਾਇਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ- ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
ਜਹਾਜ਼ ਦੇ ਇਕ ਯਾਤਰੀ ਇਵਾਨ ਪਾਲੋਆਲਟੋ ਦੁਆਰਾ ਲਈ ਗਈ ਫੁਟੇਜ ਵਿਚ ਇਕ ਖੰਭ ਤੋਂ ਗੂੜ੍ਹਾ-ਕਾਲਾ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਉਸ ਨੇ ਦੱਸਿਆ ਕਿ ਜਿਵੇਂ ਹੀ ਜਹਾਜ਼ ਉਡਾਣ ਭਰਨ ਵਾਲਾ ਸੀ, ਇਕ ਧਮਾਕਾ ਸੁਣਿਆ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਖਿੜਕੀ 'ਤੇ ਅਸਰ ਮਹਿਸੂਸ ਹੋਇਆ। ਜਿਵੇਂ ਹੀ ਮੈਂ ਬਾਹਰ ਦੇਖਿਆ ਤਾਂ ਇੰਜਣ ਨੂੰ ਅੱਗ ਲੱਗੀ ਹੋਈ ਸੀ ਅਤੇ ਧੂੰਆਂ ਨਿਕਲ ਰਿਹਾ ਸੀ। ਅਮਰੀਕਾ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿਚੋਂ ਇਕ ਓਹਾਰੇ ਹਵਾਈ ਅੱਡੇ 'ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਐੱਫ.ਏ.ਏ. ਨੇ ਅਸਥਾਈ ਤੌਰ 'ਤੇ ਉਡਾਣਾਂ ਨੂੰ ਰੋਕ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਾਬ ਦਾ ਜ਼ਿਆਦਾ ਸੇਵਨ ਕਰਨ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਸ ਮਸ਼ਰੂਮ ਨਾਲ ਪਾ ਸਕਦੇ ਹੋ ਛੁਟਕਾਰਾ
NEXT STORY