ਰੋਮ (ਦਲਵੀਰ ਕੈਂਥ) : ਬੇਗਮਪੁਰਾ ਏਡ ਇੰਟਰਨੈਸ਼ਨਲ ਟੀਮ ਫਰਾਂਸ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ’ਤੇ ਚੱਲ ਕੇ ਮਾਨਵਤਾਵਾਦੀ ਭਲਾਈ ਦੇ ਕਾਰਜ ਕਰਨ ਲਈ ਹਰ ਸਮੇਂ ਤਿਆਰ ਰਹਿੰਦੀ ਹੈ। ਇਨ੍ਹਾਂ ਗੱਲ ਦਾ ਪ੍ਰਗਟਾਵਾ ਬੇਗਮਪੁਰਾ ਏਡ ਇੰਟਰਨੈਸ਼ਨਲ ਟੀਮ ਫਰਾਂਸ ਦੇ ਮੁੱਖ ਸੇਵਾਦਾਰ ਭਾਈ ਰਾਮ ਸਿੰਘ ਮੈਂਗੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਬੇਗਮਪੁਰੇ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਸਾਡੀ ਸੰਸਥਾ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੀ ਸਹਾਇਤਾ ਕਰ ਰਹੀ ਹੈ। ਹੁਣ ਬੇਗਮਪੁਰਾ ਏਡ ਇੰਟਰਨੈਸ਼ਨਲ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਵੱਖ-ਵੱਖ ਇਲਾਕੀਆਂ ਵਿਚ ਸਰਬ ਸਮਾਜ ਦੀ ਮਦਦ ਕਰ ਰਹੀ ਹੈ, ਚਾਹੇ ਦਰਿਆਵਾਂ ਤੇ ਨਹਿਰਾਂ ਦੇ ਕੰਢਿਆਂ ’ਤੇ ਮਿੱਟੀ ਪਾ ਕੇ ਬੰਨ੍ਹ ਲਾਉਣੇ ਹੋਣ ਜਾਂ ਮਿੱਟੀ ਦਾ ਪ੍ਰਬੰਧ ਕਰਨਾ ਹੋਵੇ, ਸਭ ਕਾਰਜਾਂ ਵਿਚ ਡਟੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਮਸਕਟ ’ਚ ਫਸੀਆਂ ਦੋ ਔਰਤਾਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀਆਂ ਵਾਪਸ (ਵੀਡੀਓ)
ਇਸ ਦੇ ਨਾਲ ਹੀ ਮੈਡੀਕਲ ਸਹੂਲਤਾਂ ਦੀ ਲੋੜ ਹੈ ਤੇ ਖਾਣਾ ਤਿਆਰ ਕਰਕੇ ਪੈਕ ਕਰਕੇ ਜ਼ਰੂਰਤਮੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਪੰਜਾਬ ਵਿਚ ਲੋੜਵੰਦ ਬੱਚਿਆਂ ਦੀ ਪੜ੍ਹਾਈ, ਗ਼ਰੀਬ ਬੱਚੀਆਂ ਦੇ ਵਿਆਹਾਂ, ਅੰਗਹੀਣ ਭੈਣ-ਭਰਾਵਾਂ ਨੂੰ ਟ੍ਰਾਈਸਾਈਕਲਾਂ, ਵ੍ਹੀਲਚੇਅਰਾਂ, ਬੈਸਾਖੀਆਂ ਤੇ ਹੋਰ ਜ਼ਰੂਰਤ ਦਾ ਸਾਮਾਨ ਦੇ ਰਹੀ ਹੈ। ਇਸ ਸਮੇਂ ਉਹ ਵਕਤ ਦੇ ਝੰਬੇ ਪੰਜਾਬ ਦੇ ਹੜ੍ਹਾਂ ਦੀ ਮਾਰ ਹੇਠਾਂ ਆਏ ਲੋਕਾਂ ਨੂੰ ਬੇਗਮਪੁਰਾ ਏਡ ਇੰਟਰਨੈਸ਼ਨਲ ਟੀਮ ਦੀਆਂ ਸੇਵਾਵਾਂ ਦੇਣ ਦੀ ਸੇਵਾ ਕਰ ਰਹੇ ਹਨ । ਪੰਜਾਬ ਦੇ ਪ੍ਰਭਾਵਿਤ ਲੋਕ ਸੇਵਾਦਾਰਾਂ ਨਾਲ ਜਾਂ ਉਨ੍ਹਾਂ ਦੇ ਪੇਜ, ਇੰਸਟਾਗ੍ਰਾਮ, ਫੇਸਬੁੱਕ, ਈਮੇਲ ’ਤੇ ਸਪੰਰਕ ਕਰ ਸਕਦੇ। ਉਨ੍ਹਾਂ ਬੇਗਮਪੁਰਾ ਏਡ ਇੰਟਰਨੈਸ਼ਨਲ ਟੀਮ ਫਰਾਂਸ ਦੇ ਦੁਨੀਆ ਭਰ ਵਿਚ ਮੱਦਦਗਾਰ ਸਮੂਹ ਮੈਂਬਰ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਹਰ ਸਮੇਂ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਂਦੇ ਹਨ।
ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਦੀ ਦਹਾਕਿਆਂ ਦੀ ਉਡੀਕ ਹੋਵੇਗੀ ਖ਼ਤਮ, CM ਮਾਨ ਸੌਂਪਣਗੇ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ
ਹੜ੍ਹ ਦੇ ਪਾਣੀ 'ਚ ਵਹਿ ਕੇ ਲਹਿੰਦੇ ਪੰਜਾਬ ਜਾ ਪਹੁੰਚਿਆ ਭਾਰਤੀ ਨਾਗਰਿਕ, ਪਾਕਿ ਦੀ ਖ਼ੁਫ਼ੀਆ ਏਜੰਸੀ ਕਰ ਰਹੀ ਜਾਂਚ
NEXT STORY