ਗਲਾਸਗੋ (ਵਾਰਤਾ) : ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਗਲਾਸਗੋ ਵਿਚ ਮੰਗਲਵਾਰ ਨੂੰ ਇੱਥੇ ਜਲਵਾਯੂ ਤਬਦੀਲੀ ’ਤੇ ਸੰਯੁਕਤ ਰਾਸ਼ਟਰ ਮਹਾ ਸੰਮੇਲਨ ‘ਸੀਓਪੀ-26’ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਜ਼ਰਾਇਲੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਤੁਸੀਂ ਇਜ਼ਰਾਇਲ ਵਿਚ ਕਾਫ਼ੀ ਲੋਕਪ੍ਰਿਯ ਹੋ। ਤੁਸੀਂ ਮੇਰੀ ਪਾਰਟੀ ਵਿਚ ਸ਼ਾਮਲ ਹੋ ਜਾਓ, ਜਿਸ ’ਤੇ ਸ਼੍ਰੀ ਮੋਦੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : 13 ਸਾਲਾ ਮੁੰਡੇ ਨੇ 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ
ਇਸ ਗੱਲਬਾਤ ਦੀ ਇਕ ਵੀਡੀਓ ਇਜ਼ਰਾਇਲੀ ਪੱਤਰਕਾਰ ਅਮੀਚਾਈ ਸਟੀਨ ਨੇ ਟਵਿਟਰ ’ਤੇ ਸਾਂਝੀ ਕੀਤੀ ਹੈ। ਸੀਓਪੀ-26 ਸੰਮੇਲਨ ਵਿਚ ਦੋਵਾਂ ਨੇਤਾਵਾਂ ਨੇ ਦੋ-ਪੱਖੀ ਗੱਲਬਾਤ ਕੀਤੀ। ਬੈਠਕ ਵਿਚ ਦੋਵਾਂ ਪੱਖਾਂ ਨੇ ਦੋ-ਪੱਖੀ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਕਈ ਖੇਤਰਾਂ ਵਿਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਬੇਨੇਟ ਨਾਲ ਹੋਈ ਮੁਲਾਕਾਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਭਾਰਤ ਦੇ ਲੋਕ ਇਜ਼ਰਾਈਲ ਨਾਲ ਦੋਸਤੀ ਨੂੰ ਕਾਫੀ ਮਹੱਤਵ ਦਿੰਦਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਟਵੀਟ ਕੀਤਾ, ਇਜ਼ਰਾਈਲ ਨਾਲ ਦੋਸਤੀ ਹੋਰ ਡੂੰਘੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਫਤਾਲੀ ਬੇਨੇਟ ਦੀ ਗਲਾਸੋਗ 'ਚ ਸਾਰਥਕ ਬੈਠਕ ਹੋਈ। ਦੋਵਾਂ ਨੇਤਾਵਾਂ ਨੇ ਸਾਡੇ ਨਾਗਰਿਕਾਂ ਦੇ ਫਾਇਦੇ ਲਈ ਸਹਿਯੋਗ ਦੇ ਵੱਖ-ਵੱਖ ਉਪਾਅ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਸ਼੍ਰੀ ਮੋਦੀ ਨੇ ਸੀਓਪੀ-26 ਤੋਂ ਵੱਖ ਵਿਸ਼ਵ ਦੇ ਕਈ ਨੇਤਾਵਾਂ ਨਾਲ ਦੋ-ਪੱਖੀ ਬੈਠਕ ਕੀਤੀ ਹੈ।
ਇਹ ਵੀ ਪੜ੍ਹੋ : ਚੀਨੀ ਵਿਗਿਆਨੀਆਂ ਨੇ ਬਣਾਇਆ ਦੁਨੀਆ ਦਾ ਸਭ ਤੋਂ ਤੇਜ਼ ਸੁਪਰ ਕੰਪਿਊਟਰ, ਜਾਣੋ ਖ਼ਾਸੀਅਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੈਲੀਫੋਰਨੀਆ: ਸਿਟੀ ਕੌਂਸਲ ਮੈਂਬਰ ਦੇ ਘਰ ਗੋਲੀਬਾਰੀ 'ਚ ਹੋਈ 1 ਦੀ ਮੌਤ 3 ਜ਼ਖ਼ਮੀ
NEXT STORY