ਰੋਮ/ਇਟਲੀ (ਕੈਂਥ)- ਇਟਲੀ ਦੇ ਸੂਬੇ ਲਾਸੀਓ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸਨਾਤਨ ਧਰਮ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤੱਪਸਵੀ ,ਦੂਰਦਰਸ਼ੀ ,ਮਹਾਨ ਧਾਰਮਿਕ ਗ੍ਰੰਥ "ਸ਼੍ਰੀ ਰਮਾਇਣ" ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਧੂਮ-ਧਾਮ ਨਾਲ 2 ਨਵੰਬਰ ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ।
ਦਲਬੀਰ ਭੱਟੀ ਪ੍ਰਧਾਨ ਵਾਲਮੀਕਿ ਸਭਾ ਯੂਰਪ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਮਹਾਨ ਤਪੱਸਿਆ ਪੂਰੀ ਦੁਨੀਆ ਲਈ ਮੁੱਕਤੀ ਦਾ ਪ੍ਰੇਰਨਾ ਸਰੋਤ ਹੈ। ਭਗਵਾਨ ਵਾਲਮੀਕਿ ਜੀ ਨੇ ਜਿਸ ਤਿਆਗ,ਸ਼ਿੱਦਤ ਅਤੇ ਲਗਨ ਨਾਲ ਪ੍ਰਭੂ ਭਗਤੀ ਕੀਤੀ, ਉਹ ਅਦਭੁਤ ਮਿਸਾਲ ਹੈ। ਉਹਨਾਂ ਦੁਆਰਾ ਰਚਿਤ ਮਹਾਨ ਧਾਰਮਿਕ ਗ੍ਰੰਥ "ਸ਼੍ਰੀ ਰਮਾਇਣ" ਅੱਜ ਸਮੁੱਚੇ ਸੰਸਾਰ ਲਈ ਮੁੱਕਤੀ ਮਾਰਗ ਹੈ। ਭੱਟੀ ਨੇ 2 ਨਵੰਬਰ ਨੂੰ ਮਨਾਏ ਜਾ ਰਹੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਵਿੱਚ ਸਭ ਸੰਗਤਾਂ ਨੂੰ ਹੁੰਮ-ਹੁਮਾ ਕੇ ਪਹੁੰਚ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਸਾਨੂੰ ਵਿਦੇਸ਼ ਆ ਕੇ ਵੀ ਆਪਣੇ ਰਹਿਬਰਾਂ,ਗੁਰੂਆਂ ਅਤੇ ਮਹਾਂਪੁਰਸ਼ਾਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਅਤੇ ਉਹਨਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।
ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ
NEXT STORY