ਮਿਲਾਨ/ਇਟਲੀ (ਸਾਬੀ ਚੀਨੀਆ) : ਭਗਵਾਨ ਵਾਲਮੀਕਿ ਸਭਾ ਯੂਬਾ ਸਿਟੀ ਅਮਰੀਕਾ ਨੇ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਸਮੁੱਚੀ ਸਿੱਖ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਵੱਲੋਂ ਅਪੀਲ ਕਰਦਿਆਂ ਆਖਿਆ ਕਿ ਵਾਲਮੀਕਿ ਸਮਾਜ ਦੇ ਮਹਾਨ ਯੋਧੇ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨਾਇਆ ਜਾਣਾ ਚਾਹੀਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਦੇ ਮਾਣ ਨਾਲ ਨਿਵਾਜਿਆ ਸੀ। ਇਸ ਮੌਕੇ ਮੌਜੂਦ ਆਗੂਆਂ ਨੇ ਆਪੋ-ਆਪਣੇ ਸੰਬੋਧਨ ਦੌਰਾਨ ਆਖਿਆ ਕਿ ਆਪੋ-ਆਪਣੇ ਬੱਚਿਆਂ ਨੂੰ ਜ਼ਰੂਰ ਪੜ੍ਹਾਉਣਾ ਚਾਹੀਦਾ ਹੈ।
ਪੜ੍ਹਾਈ-ਲਿਖਾਈ ਦੇ ਨਾਲ ਹੀ ਸਮਾਜ ’ਚ ਬਰਾਬਰਤਾ ਆ ਸਕਦੀ ਹੈ। ਇਸ ਮੌਕੇ ਬਾਬਾ ਜੀਵਨ ਸਿੰਘ ਦੀ ਸ਼ਹੀਦੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਇਕੱਲੇ ਪਰਿਵਾਰ ’ਚੋਂ 62 ਸ਼ਹੀਦੀਆਂ ਹੋਈਆਂ ਹਨ। ਇਸ ਦੌਰਾਨ ਮੋਤੀ ਲਾਲ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ ਗਿਆ।
ਮਲੇਸ਼ੀਆ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
NEXT STORY